25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਸਮਰਾਲਾ 9 ਨੂੰ ਆਪਣੀ ਤੀਸਰੀ ਵਰ੍ਹੇਗੰਢ ਮਨਾਏਗੀ

Ad Position 21
No active advertisement
ਅਜੀਤ ਡੈਸਕ 22-07-2026
ਸਮਰਾਲਾ, 21 ਜੁਲਾਈ (ਕੁਲਵਿੰਦਰ ਸਿੰਘ)-ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਸਮਰਾਲਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰਧਾਨ ਧਰਮਜੀਤ ਸਿੰਘ ਅਤੇ ਰਘਵੀਰ ਸਿੰਘ ਰਿਟਾ: ਐਸ. ਡੀ. ਓ. ਵਾਈਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਸੁਸਾਇਟੀ ਦੁਆਰਾ ਪਿਛਲੇ ਸਾਲ ਦੌਰਾਨ ਸਮਾਜ ਭਲਾਈ ਅਤੇ ਧਾਰਮਿਕ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਰਘਵੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹ ਸੁਸਾਇਟੀ ਸਮਰਾਲਾ ਇਲਾਕੇ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਪੂਰਨ ਯੋਗਦਾਨ ਪਾ ਰਹੀ ਹੈ। ਇਸ ਤੋਂ ਇਲਾਵਾ ਗਰੀਬ ਬੱਚਿਆਂ ਦੀ ਪੜ੍ਹਾਈ ਦੇ ਖਰਚੇ ਅਤੇ ਜੋ ਲੋੜਵੰਦ ਬੱਚੇ ਆਈ. ਏ. ਐਸ. ਜਾਂ ਪੀ. ਸੀ. ਐਸ. ਦੇ ਇਮਤਿਹਾਨ ਦੇਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਮੁਫ਼ਤ ਗਾਈਡੈਂਸ ਅਤੇ ਕਿਤਾਬਾਂ ਦਾ ਖਰਚਾ ਚੁੱਕ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਸਾਇਟੀ ਨੂੰ ਹੋਂਦ ਵਿਚ ਆਇਆਂ ਨੂੰ ਤਿੰਨ ਸਾਲ ਹੋਣ ਵਾਲੇ ਹਨ, ਜਿਸਦੀ ਤੀਸਰੀ ਵਰ੍ਹੇਗੰਢ ਮੌਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਸ਼ਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਢਾਡੀ ਜਥਿਆਂ ਵੱਲੋਂ ਵੀਰ ਰਸੀ ਵਾਰਾਂ ਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਬੱਚਿਆਂ ਦੇ ਬੋਧਿਕ ਵਿਕਾਸ ਲਈ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਧਰਮਜੀਤ ਸਿੰਘ ਨੇ ਸੁਸਾਇਟੀ ਦੁਆਰਾ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਕਾਰਜਾਂ ਉੱਤੇ ਰੌਸ਼ਨੀ ਪਾਈ ਅਤੇ ਭਵਿੱਖ ਵਿੱਚ ਸਮਾਜ ਭਲਾਈ ਦੇ ਕੰਮ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ ਅਤੇ ਸਮਰਾਲਾ ਇਲਾਕੇ ਦੇ ਸਮੂਹ ਵਸਨੀਕਾਂ ਨੂੰ 9 ਅਗਸਤ ਨੂੰ ਕਰਵਾਏ ਜਾ ਰਹੇ ਸ਼ੁਕਰਾਨਾ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਕਰਮਚੰਦ ਮੈਨੇਜਰ, ਸਤਵਿੰਦਰ ਸਿੰਘ ਕੈਸ਼ੀਅਰ, ਸਵਿੰਦਰ ਸਿੰਘ ਉਪਲ ਪੈੱ੍ਰਸ ਸਕੱਤਰ, ਕੇਵਲ ਸਿੰਘ ਸਲਾਹਕਾਰ, ਸਿਕੰਦਰ ਸਿੰਘ ਸਲਾਹਕਾਰ, ਹਰਬੰਸ ਸਿੰਘ ਲਾਲੀ, ਸੁਰਿੰਦਰਪਾਲ ਸਿੰਘ, ਜਗਮੋਹਨ ਸਿੰਘ ਲੱਧੜ, ਸ਼ਿੰਗਾਰਾ ਸਿੰਘ, ਪ੍ਰੋਫੈਸਰ ਅਮਨਦੀਪ ਸਿੰਘ, ਬੰਤਾ ਸਿੰਘ ਮੈਨੇਜਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਯੂਨੀਅਨਾਂ ਦੇ ਬਿਜਲੀ ਕਾਮਿਆਂ ਵੱਲੋਂ ਡਿਵੀਜ਼ਨ ਦੇ ਗੇਟ ਅੱਗੇ ਰੋਸ ਰੈਲੀ ਅਗਲੀ ਖ਼ਬਰ ਵਾਰਡ 9 ਦੀਆਂ ਸੀਵਰੇਜ ਅਤੇ ਸਫਾਈ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਖੰਨਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ
Ad Position 24