02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰਵਾਉਣ ਲਈ ਸੀਵਰੇਜ ਦੀਆਂ ਪਾਈਪਾਂ ਪਵਾਉਣ ਦਾ ਕੰਮ ਕਰਵਾਇਆ ਸ਼ੁਰੂ-ਕਾਲੀ, ਦੀਨੂੰ

Ad Position 21
No active advertisement
ਅਜੀਤ ਡੈਸਕ 23-07-2026
ਸਾਹਨੇਵਾਲ, 22 ਜੁਲਾਈ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰ. 5 ‘ਚ ਵਾਲਮੀਕੀ ਮੁਹੱਲਾ ’ਚ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਢੰਗ ਨਾਲ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਦੇਖਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਕਤ ਪ੍ਰਗਟਾਵਾ ਵਾਰਡ ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੇ ਇਸ ਸਬੰਧੀ ਸਾਡੇ ਨਾਲ ਰਾਬਤਾ ਕਾਇਮ ਕੀਤਾ ਤਾਂ ਅਸੀਂ ਫ਼ੌਰਨ ਲੋਕਾਂ ਦੀ ਸਮੱਸਿਆ ਸਬੰਧੀ ਕੌਂਸਲ ਪ੍ਰਧਾਨ ਪੂਜਾ ਭਾਟੀਆ ਤੇ ਰਾਜਦੀਪ ਭਾਟੀਆ ਦੇ ਧਿਆਨ ‘ਚ ਲਿਆਂਦਾ ਤਾਂ ਉਨ੍ਹਾਂ ਤੁਰੰਤ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰਵਾਉਣ ਲਈ ਸੀਵਰੇਜ ਦੀਆਂ ਪਾਈਪਾਂ ਪਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ। ਕਾਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਾਹਨੇਵਾਲ ਕਸਬੇ ‘ਚ ਸੀਵਰੇਜ ਦੀਆਂ ਪਾਈਪਾਂ ਪਾਉਣ ਸਮੇਂ ਪਾਈਪਾਂ ਐਨੀਆਂ ਛੋਟੀਆਂ ਪਾ ਦਿੱਤੀਆਂ ਕਿ ਗੰਦਾ ਪਾਣੀ ਸੀਵਰੇਜ ਦੀਆਂ ਪਾਈਪਾਂ ਵਿਚ ਜਾਣ ਦੀ ਬਜਾਏ ਗਲੀਆਂ ਵਿਚ ਹੀ ਗੰਦਾ ਪਾਣੀ ਖੜ ਜਾਂਦਾ ਸੀ ਜਿਸ ਕਾਰਨ ਹਰ ਸਮੇਂ ਕੋਈ ਨਾ ਕੋਈ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਸੀ, ਜਿਸ ਨੂੰ ਦੇਖਦਿਆ ਹੋਇਆ ਨਵੇਂ ਸਿਰੇ ਤੋਂ ਮੁਹੱਲੇ ‘ਚ ਸੀਵਰੇਜ ਦੀਆਂ ਪਾਈਪਾਂ ਪਵਾਈਆ ਜਾ ਰਹੀਆਂ ਹਨ। ਕਾਲੀ ਤੇ ਦੀਨੂੰ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪ੍ਰਧਾਨ ਪੂਜਾ ਭਾਟੀਆ ਤੇ ਰਾਜਦੀਪ ਭਾਟੀਆ ਦਾ ਜਿਨ੍ਹਾਂ ਨੇ ਵਾਲਮੀਕੀ ਮੁਹੱਲਾ ਦੇ ਵਸਨੀਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਤੋਂ ਰਾਹਤ ਦਿਵਾਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੰਮੀ ਕੁਮਾਰ, ਅਮਰੀਕ ਸਿੰਘ, ਸੋਨੀ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਸ਼ਵ ਕੱਪ ਜਿੱਤਣ ਮਗਰੋਂ ਸਪੇਨ ਨੇ ਫੁੱਟਬਾਲ ’ਚ ਸ਼ੁਰੂ ਕੀਤੀ ਨਵੀਂ ਪਰੰਪਰਾ
Ad Position 24
No active advertisement