ਜੋਧਾਂ, 22 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਡ. ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ। ਯੂਨੀਵਰਸਿਟੀ ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਪ੍ਰਭਪ੍ਰੀਤ ਕੌਰ ਮਥਾਰੂ ਨੇ 86.18 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਕੁਲਵੀਰ ਕੌਰ ਨੇ 84.75 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਸਥਾਨ ਅਤੇ ਜਾਹਨਵੀ ਅਗਰਵਾਲ ਤੇ ਕਿਰਨ ਪਾਂਡੇ ਨੇ 83.81 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਇਸ ਸ਼ਾਨਦਾਰ ਨਤੀਜੇ ਤੇ ਖ਼ੁਸ਼ੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਕਾਲਜ ਦੇ ਚੰਗੇ ਵਿੱਦਿਅਕ ਮਾਹੌਲ ਅਨੁਸ਼ਾਸਨ, ਚੰਗੀਆਂ ਵਿੱਦਿਅਕ ਸਹੂਲਤਾਂ, ਤਜਰਬੇਕਾਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਸੰਸਥਾ ਦਿਨ ਪ੍ਰਤੀ ਦਿਨ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਪੇਂਡੂ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਰਹੀ ਹੈ ਆਪਣੇ ਇਲਾਕੇ ਦਾ ਇਹ ਇੱਕੋ ਇੱਕ ਕਾਲਜ ਹੈ, ਜਿਸ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸਥਾਨ ਹਾਸਲ ਕਰਦੇ ਹਨ ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਸਰਬਜੀਤ ਸਿੰਘ, ਐਡਮਿਨਸਟ੍ਰੇਟਰ ਡਾ. ਸਵੀਟ ਕੌਰ ਅਤੇ ਪ੍ਰਿੰਸੀਪਲ ਡਾ. ਵੇਦ ਪ੍ਰਕਾਸ਼ ਨੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ।