03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗਾਰਡਨ ਵੈਲੀ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 23-07-2026
ਮਾਛੀਵਾੜਾ ਸਾਹਿਬ, 22 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਗਾਰਡਨ ਵੈਲੀ ਸਕੂਲ ਵਿਖੇ ਦੂਜੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਉਨ੍ਹਾਂ ਆਪਣੇ ਵਿਗਿਆਨਕ ਮਾਡਲਾਂ ਅਤੇ ਪ੍ਰੋਜੈਕਟਾਂ ਰਾਹੀਂ ਵਿਗਿਆਨ ਦੇ ਵੱਖ-ਵੱਖ ਸਿਧਾਂਤਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਤੇ ਸਰਲ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਊਰਜਾ ਸੰਭਾਲ, ਵਾਤਾਵਰਨ ਸੁਰੱਖਿਆ, ਨਵਿਆਉਣਯੋਗ ਊਰਜਾ, ਸਮਾਰਟ ਤਕਨਾਲੋਜੀ ਅਤੇ ਰੋਜ਼ਾਨਾ ਜੀਵਨ ਨਾਲ ਸੰਬੰਧਿਤ ਕਈ ਵਿਸ਼ਿਆਂ ‘ਤੇ ਆਧਾਰਿਤ ਮਾਡਲਾਂ ਦੀ ਪੇਸ਼ਕਾਰੀ ਕੀਤੀ। ਉਨ੍ਹਾਂ ਨੇ ਹਰ ਮਾਡਲ ਦੇ ਉਦੇਸ਼, ਕਾਰਜ-ਪ੍ਰਣਾਲੀ ਅਤੇ ਇਸ ਦੀ ਉਪਯੋਗਤਾ ਬਾਰੇ ਦਰਸ਼ਕਾਂ ਨੂੰ ਆਤਮ-ਵਿਸ਼ਵਾਸ ਨਾਲ ਜਾਣਕਾਰੀ ਦਿੱਤੀ। ਪ੍ਰਦਰਸ਼ਨੀ ਦਾ ਦੌਰਾ ਕਰਨ ਵਾਲੇ ਮਾਪਿਆਂ ਨੇ ਵਿਦਿਆਰਥੀਆਂ ਦੀ ਮਿਹਨਤ, ਰਚਨਾਤਮਿਕ ਸੋਚ ਅਤੇ ਵਿਗਿਆਨਕ ਸਮਝ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ, ਪ੍ਰਯੋਗਾਤਮਿਕ ਸਿੱਖਿਆ ਅਤੇ ਨਵੀਨ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਮਾਪਿਆਂ ਨੇ ਇੱਛਾ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਕੂਲ ਵਲੋਂ ਇਸ ਤਰ੍ਹਾਂ ਦੀਆਂ ਵਿਗਿਆਨ ਪ੍ਰਦਰਸ਼ਨੀਆਂ ਅਤੇ ਹੋਰ ਸਿੱਖਿਆ ਤਮਕ ਗਤੀਵਿਧੀਆਂ ਕਰਵਾਈਆਂ ਜਾਣ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪ੍ਰਦਰਸ਼ਨੀ ਦੀ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਨੁਵਾਦਿਤ ਪੁਸਤਕ ‘ਦਿਨ ਦੇ 24 ਘੰਟਿਆਂ ਨੂੰ ਕਿਵੇਂ ਜਿਊਣਾ ਹੈ’ ਕੀਤੀ ਲੋਕ ਅਰਪਣ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਪਾਇਲ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ
Ad Position 24
No active advertisement