03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਇੰਟਰ ਸਕੂਲ ਸਕੇਟਿੰਗ ਚੈਂਪੀਅਨਸ਼ਿਪ-2026 ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-07-2026
ਸਮਰਾਲਾ, 23 ਜੁਲਾਈ (ਗੋਪਾਲ ਸੋਫਤ)-ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ ਇੰਟਰ ਸਕੂਲ ਸਕੇਟਿੰਗ ਚੈਂਪੀਅਨਸ਼ਿਪ-2026 ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਮੈਡਲ ਜਿੱਤੇ ਹਨ। ਵਿਦਿਆਰਥੀਆਂ ਨੇ 6 ਗੋਲਡ, 2 ਸਿਲਵਰ ਅਤੇ 3 ਬਰਾਂਜ਼ ਮੈਡਲ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਕੋਚ ਦਾ ਨਾਮ ਰੌਸ਼ਨ ਕੀਤਾ। ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਵਿਚ ਗੁਰਕਮਲ ਸਿੰਘ (ਛੇਵੀਂ ਜਮਾਤ), ਅਰਮਾਨ ਪੁਰੀ (ਚੌਥੀ ਜਮਾਤ), ਵਨਵ ਸ਼ਰਮਾ (ਤੀਜੀ ਜਮਾਤ), ਪ੍ਰਕੀਰਤ ਸਿੰਘ ਘੁੰਮਣ (ਪਹਿਲੀ ਜਮਾਤ), ਰਿਵਾਨ ਬਠਲਾ (ਪਹਿਲੀ ਜਮਾਤ) ਅਤੇ ਵਿਰਾਜ ਬਾਤਿਸ਼ (ਐੱਲ. ਕੇ. ਜੀ) ਸ਼ਾਮਲ ਸਨ। ਦੂਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਅਰਾਧਿਆ ਬਠਲਾ (ਚੌਥੀ ਜਮਾਤ) ਤੇ ਕਸ਼੍ਰਨ ਕੁਮਾਰ (ਪਹਿਲੀ ਜਮਾਤ) ਨੇ ਸਿਲਵਰ ਮੈਡਲ ਹਾਸਲ ਕੀਤਾ, ਜਦਕਿ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਮਨਮਿਲਾਪ ਸਿੰਘ (ਛੇਵੀਂ ਜਮਾਤ), ਆਰਵ ਰਾਣਾ (ਪੰਜਵੀ ਜਮਾਤ) ਅਤੇ ਹਰਿਧੀ ਬਾਤਿਸ਼ (ਚੌਥੀ ਜਮਾਤ) ਨੇ ਬਰਾਂਜ਼ ਮੈਡਲ ਜਿੱਤੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਤੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚ ਰਾਜਵਿੰਦਰ ਸਿੰਘ ਦੀ ਨਿਰੰਤਰ ਸਿਖਲਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਨਾਲ-ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਖੇਡਾਂ ਵਿਚ ਭਾਗ ਲੈ ਕੇ ਆਪਣੀ ਸਿਹਤ ਨੂੰ ਤੰਦਰੁਸਤ ਬਣਾਉਣਾ ਚਾਹੀਦਾ ਹੈ। ਪ੍ਰਬੰਧਕ ਕਮੇਟੀ ਨੇ ਵੀ ਜੇਤੂ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੈਡਲ ਜਿੱਤ ਕੇ ਵਾਪਸ ਸਕੂਲ ਪਹੁੰਚਣ ‘ਤੇ ਇਨ੍ਹਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਾੜੀਆਂ ਦੀ ਗੂੰਜ ਨਾਲ ਜੇਤੂਆਂ ਦੀ ਹੌਸਲਾ ਅਫ਼ਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ’ਤੇ ਰੋਸ ਪ੍ਰਗਟ ਕਰਨ ਵਾਲਿਆਂ ’ਤੇ ਕੇਂਦਰ ਵਲੋਂ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਅਗਲੀ ਖ਼ਬਰ ਤੇਂਦੁਲਕਰ, ਗਿਲ, ਬਿੰਦਰਾ, ਧਵਨ ਤੇ ਖੇਡ ਜਗਤ ਵਲੋਂ ਵਿਦਿਆਰਥੀਆਂ ਦੀ ਹਮਾਇਤ
Ad Position 24
No active advertisement