09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ‘ਤੇ ਹਮਲਾ-ਢਿੱਲੋਂ

Ad Position 21
No active advertisement
ਅਜੀਤ ਡੈਸਕ 25-07-2026
ਕੁਹਾੜਾ, 24 ਜੁਲਾਈ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਦਿੱਲੀ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ‘ਤੇ ਬਲ ਪ੍ਰਯੋਗ ਕਰ ਕੇ ਤਾਨਾਸ਼ਾਹੀ ਰਵੱਈਏ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਯੂਨੀਅਨ ਆਗੂ ਦਵਿੰਦਰ ਸਿੰਘ ਗੁਰੂ ਨੇ ਕਿਹਾ ਕਿ ਇਹ ਘਟਨਾ ਕੇਂਦਰ ਸਰਕਾਰ ਦੇ ਵਿਦਿਆਰਥੀ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੀ ਹੈ। ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਘੁਡਾਣੀ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਆਪਣੇ ਭਵਿੱਖ, ਸਿੱਖਿਆ ਅਤੇ ਰੁਜ਼ਗਾਰ ਲਈ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਦਮਨ ਦੀ ਨੀਤੀ ਅਪਣਾ ਰਹੀ ਹੈ। ਯੂਨੀਅਨ ਦੇ ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ, ਮਨਦੀਪ ਸਿੰਘ ਸੇਖੋਂ ਅਤੇ ਹਰਪ੍ਰੀਤ ਸਿੰਘ ਸਾਹਨੇਵਾਲ ਨੇ ਕਿਹਾ ਕਿ ਅਧਿਆਪਕ ਵਰਗ ਹਮੇਸ਼ਾ ਵਿਦਿਆਰਥੀਆਂ ਦੇ ਹੱਕ ਵਿਚ ਖੜ੍ਹਾ ਰਹੇਗਾ ਅਤੇ ਉਨ੍ਹਾਂ ਦੀ ਆਵਾਜ਼ ਬਣ ਕੇ ਸੰਘਰਸ਼ ਵਿਚ ਸਾਥ ਦੇਵੇਗਾ। ਯੂਨੀਅਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ‘ਤੇ ਦਰਜ ਕੇਸ ਵਾਪਸ ਲਏ ਜਾਣ, ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਜਸਪਾਲ ਸਿੰਘ, ਨਰੇਸ਼ ਕੁਮਾਰ, ਗੁਰਦੀਪ ਸਿੰਘ, ਬਲਰਾਜ ਸਿੰਘ ਗਰੇਵਾਲ, ਜਸਵਿੰਦਰ ਸਿੰਘ, ਹਰਭਜਨ ਸਿੰਘ ਅਤੇ ਜਗਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਬੈਂਕ ਦੀਆਂ ਸਕੀਮਾਂ ਸਮਾਜ ਦੇ ਹਰ ਵਰਗ ਲਈ ਲਾਹੇਵੰਦ, ਬੱਚਤ ਖਾਤਾ ਧਾਰਕਾਂ ਲਈ ਲੱਖਾਂ ਰੁਪਏ ਦੀ ਦਿਲਕਸ਼ ਬੀਮਾ ਯੋਜਨਾ ਅਗਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ ਮਨਾਇਆ
Ad Position 24