09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਵਿਫ਼ਟ ਕਾਰ ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਚਾਲਕ ਫ਼ਰਾਰ

Ad Position 21
No active advertisement
ਅਜੀਤ ਡੈਸਕ 25-07-2026
ਕੁਹਾੜਾ 24 ਜੁਲਾਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਹੌਲਦਾਰ ਜਗਦੀਸ਼ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਕਟਾਣੀ ਕਲਾਂ ਵਿਖੇ ਗਸ਼ਤ ‘ਤੇ ਸਨ, ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਆਪਣੀ ਸਵਿਫ਼ਟ ਕਾਰ ਵਿਚ ਸ਼ਰਾਬ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਸੂਆ ਪੁਲੀ ਕੋਟ ਗੰਗੂ ਰਾਏ ਨੇੜੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇੱਕ ਸਵਿਫ਼ਟ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਡਰਾਈਵਰ ਪੁਲਿਸ ਨੂੰ ਦੇਖ ਕੇ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਗੱਡੀ ਦੀ ਤਲਾਸ਼ੀ ਦੌਰਾਨ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕਬਜ਼ੇ ਵਿਚ ਲੈ ਲਈਆਂ ਹਨ। ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਐਡਵੋਕੇਟ ਬਾਣੀ ਸ਼ਾਹੀ ਦੀ ਅਗਵਾਈ ਵਿਚ ਪ੍ਰਤੀਕਾਤਮਿਕ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਟੇਟ ਬੈਂਕ ਦੀਆਂ ਸਕੀਮਾਂ ਸਮਾਜ ਦੇ ਹਰ ਵਰਗ ਲਈ ਲਾਹੇਵੰਦ, ਬੱਚਤ ਖਾਤਾ ਧਾਰਕਾਂ ਲਈ ਲੱਖਾਂ ਰੁਪਏ ਦੀ ਦਿਲਕਸ਼ ਬੀਮਾ ਯੋਜਨਾ
Ad Position 24