09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਪ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਹੋਇਆ ਬੇਨਕਾਬ-ਬਿਲਗਾ

Ad Position 21
No active advertisement
ਅਜੀਤ ਡੈਸਕ 25-07-2026
ਕੁਹਾੜਾ, 24 ਜੁਲਾਈ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਨੇ ਆਪ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਦੋਗਲਾ ਚਿਹਰਾ ਹੁਣ ਲੋਕਾਂ ਅੱਗੇ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਵਿਚ ਨਰੇਗਾ ਕਾਮਿਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਜਦਕਿ ਦੂਜੇ ਪਾਸੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਵਿਦਿਆਰਥੀਆਂ ‘ਤੇ ਹੋਏ ਤਸ਼ੱਦਦ ਦੇ ਮਾਮਲੇ ‘ਚ ਝੂਠੀ ਹਮਦਰਦੀ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਸੱਚਮੁੱਚ ਤਸ਼ੱਦਦ ਦੇ ਖ਼ਿਲਾਫ਼ ਹਨ ਤਾਂ ਉਨ੍ਹਾਂ ਨੂੰ ਖੰਨਾ ਵਿਚ ਨਰੇਗਾ ਕਾਮਿਆਂ ਅਤੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਜ਼ੁਲਮ ਬਾਰੇ ਵੀ ਆਪਣਾ ਸਪਸ਼ਟ ਮਤ ਪ੍ਰਗਟ ਕਰਨਾ ਚਾਹੀਦਾ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਘਟਨਾਵਾਂ ਰੋਕਣ ਲਈ ਕਹਿਣਾ ਚਾਹੀਦਾ ਸੀ। ਪਰੰਤੂ ਅਜਿਹਾ ਨਾ ਕਰਨ ਨਾਲ ਆਪ ਸਰਕਾਰ ਦੀ ਨੀਤੀ ਅਤੇ ਨਿਯਤ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਬਿਲਗਾ ਨੇ ਕਿਹਾ ਕਿ ਸਿਰਫ਼ ਕਾਮਿਆਂ ਨਾਲ ਹੀ ਨਹੀਂ, ਸਗੋਂ ਲੰਬੇ ਸਮੇਂ ਤੋਂ ਡੀ. ਏ. ਅਤੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨਾਲ ਵੀ ਸਰਕਾਰ ਨਿਆਂ ਨਹੀਂ ਕਰ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿਚ ਲੋਕ ਕੇਂਦਰ ਅਤੇ ਰਾਜ ਸਰਕਾਰ ਦੋਹਾਂ ਨੂੰ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਗਲੀ ਖ਼ਬਰ ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਗੁਰਵਿੰਦਰ ਸਿੰਘ ਛੌੜੀਆਂ ਪ੍ਰਧਾਨ ਬਣੇ
Ad Position 24