09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਸਿਆੜ੍ਹ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਤਕਸੀਮ

Ad Position 21
No active advertisement
ਅਜੀਤ ਡੈਸਕ 25-07-2026
ਰਾੜਾ ਸਾਹਿਬ, 24 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਆੜ੍ਹ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਤਕਸੀਮ ਕੀਤੇ ਗਏ। ਇਸ ਮੌਕੇ ਸਕੂਲ ਇੰਚਾਰਜ ਦਰਸ਼ਨ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹ ਸਕੂਲ ਬੈਗ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਦੀ ਪਾਲਣਾ ਕਰਨ ਅਤੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਦਰਸ਼ਨ ਸਿੰਘ, ਪੰਚ ਕੁਲਦੀਪ ਸਿੰਘ, ਪੰਚ ਤਰਲੋਚਨ ਸਿੰਘ, ਜਸਵੀਰ ਸਿੰਘ, ਇੰਦਰਜੀਤ ਸਿੰਘ, ਸੁਨੀਤਾ ਸ਼ਰਮਾ, ਰੀਤੂ ਰਾਂਚਲ ,ਜਸਵਿੰਦਰ ਸਿੰਘ, ਸਵਰਨ ਕੌਰ, ਜਸਵਿੰਦਰ ਕੌਰ,ਨਰਿੰਦਰਪਾਲ ਸਿੰਘ, ਜਗਦੀਪ ਸਿੰਘ, ਲਲਿਤ ਗੁਪਤਾ, ਰਮਨਦੀਪ ਕੌਰ, ਨਰਿੰਦਰ ਕੌਰ, ਹਰਪ੍ਰੀਤ ਕੌਰ, ਇਬਰਾਰ ਮਹੰੁਮਦ, ਸ਼ਰਨਜੀਤ ਕੌਰ, ਸਿਮਰਨਜੀਤ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਸਵਰਨ ਸਿੰਘ, ਮਨਵੀਰ ਸਿੰਘ, ਦੀਪਕ ਜੈਨ, ਬਲਜਿੰਦਰ ਸਿੰਘ ਖੰਗੂੜਾ, ਵੀਰਪਾਲ ਸਿੰਘ, ਗੁਰਭੇਜ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਜਸਜੋਤ ਕੌਰ,ਜਸਲੀਨ ਕੌਰ, ਲਖਵੀਰ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਅਨੂੰ, ਇੰਦਰਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਐਡ. ਧਾਲੀਵਾਲ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਏ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ
Ad Position 24