09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਾਂਗਰਸੀ ਆਗੂ ਐਡ. ਧਾਲੀਵਾਲ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਏ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 25-07-2026
ਕੁਹਾੜਾ, 24 ਜੁਲਾਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਸੇਵਕਾਂ ਦੀ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਉੱਪਰ ਪੁਲਿਸ ਵਲੋਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਵੀ ਨਹੀਂ ਬਖਸਿਆ ਗਿਆ, ਜਿਸ ਦੇ ਨਤੀਜੇ ਵਜੋਂ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਐਡਵੋਕੇਟ ਧਾਲੀਵਾਲ ਨੇ ਕਿਹਾ ਇਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤਹਿ ਕਰ ਉਨ੍ਹਾਂ ‘ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੁਣ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਵੀ ਇੱਕ ਗੰਭੀਰ ਜੁਰਮ ਬਣ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਸਿਆੜ੍ਹ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਤਕਸੀਮ
Ad Position 24