09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 25-07-2026
ਸਾਹਨੇਵਾਲ, 24 ਜੁਲਾਈ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤਹਿਤ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਵਿਦਿਆਰਥੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ‘ਤੇ ਉਚੇਚੇ ਤੌਰ ‘ਤੇ ਪਹੁੰਚੇ ਰਿਟਾਇਰਡ ਈ. ਟੀ. ਓ. ਗੁਰਦੀਪ ਸਿੰਘ ਕੌਲ, ਕੌਂਸਲਰ ਅਤੇ ਸਿੱਖਿਆ ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਗੁਰਦੀਪ ਸਿੰਘ ਕੌਲ ਅਤੇ ਸਕੂਲ ਪ੍ਰਬੰਧਕਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਕਲਸੀ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਦੀਪਕ ਦੀਨੂੰ, ਹਾਨੀਸ਼ ਕੁਮਾਰ ਬਾਂਸਲ, ਚਰਨਜੀਤ ਕੌਰ, ਮਨਪ੍ਰੀਤ ਕੌਰ, ਹਰਦੀਪ ਸਿੰਘ, ਨੀਰਜ ਸ਼ਰਮਾ, ਲਵਪ੍ਰੀਤ ਗਰਗ ਸਕੂਲ ਦੇ ਮੀਡੀਆ ਇੰਚਾਰਜ ਗੁਰਸੇਵਕ ਸਿੰਘ, ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਵਫ਼ਦ ਵਲੋਂ ਮਾਰਕੀਟ ਕਮੇਟੀ ਚੇਅਰਮੈਨ ਜੱਗੀ ਦਿਓਲ ਗੁਰਮ ਨਾਲ ਮੁਲਾਕਾਤ ਅਗਲੀ ਖ਼ਬਰ ਕਾਂਗਰਸੀ ਆਗੂ ਐਡ. ਧਾਲੀਵਾਲ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਏ ਤਸ਼ੱਦਦ ਦੀ ਨਿਖੇਧੀ
Ad Position 24