09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਿਸਾਨਾਂ ਦੇ ਵਫ਼ਦ ਵਲੋਂ ਮਾਰਕੀਟ ਕਮੇਟੀ ਚੇਅਰਮੈਨ ਜੱਗੀ ਦਿਓਲ ਗੁਰਮ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-07-2026
ਡੇਹਲੋਂ, 24 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿਚ ਸਭਾ ਦੇ ਵਫ਼ਦ ਵਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ‘ਤੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਮੁਲਾਕਾਤ ਦੌਰਾਨ ਕਿਸਾਨਾਂ ਦੇ ਮੰਡੀ ਨਾਲ ਸੰਬੰਧਿਤ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਹੋਰ ਭਲਾਈ ਮੰਗਾਂ ਬਾਰੇ ਚੇਅਰਮੈਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਕਿਸਾਨ ਆਗੂਆਂ ਨੇ ਮੰਡੀਆਂ ਵਿਚ ਫਸਲਾਂ ਦੀ ਸੁਚੱਜੀ ਖ਼ਰੀਦ, ਲਿਫ਼ਟਿੰਗ ਦੇ ਪ੍ਰਬੰਧਾਂ, ਪੀਣ ਵਾਲੇ ਸਾਫ ਪਾਣੀ, ਛਾਂ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਸੰਭਾਵੀ ਮੁਸ਼ਕਲਾਂ ਤੋਂ ਪਹਿਲਾਂ ਹੀ ਨਿਪਟਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਗਈ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿਚ ਕੰਪਿਊਟਰ ਕੰਢੇ ਨਾਲ ਤੁਲਾਈ, ਮਾਪਦੰਡ ਤੋਂ ਵੱਧ ਫ਼ਸਲ ਤੋਲਣ ਵਾਲੇ ਆੜ੍ਹਤੀਆਂ ‘ਤੇ ਚੋਰੀ ਦਾ ਪਰਚਾ ਦਰਜ ਕਰਨ, ਮੰਡੀਆਂ ‘ਚ ਕੁੱਝ ਅਧਿਕਾਰੀਆਂ ਵਲੋਂ ਕੀਤਾ ਜਾਂਦਾ ਭ੍ਰਿਸ਼ਟਾਚਾਰ ਰੋਕਣ ‘ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ। ਇਸ ਸਮੇਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਧਿਆਨ ਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਪਹਿਲ ਦੇ ਆਧਾਰ ‘ਤੇ ਹੱਲ ਲਈ ਵਚਨਬੱਧ ਹੈ ਅਤੇ ਚੁੱਕੇ ਗਏ ਮੁੱਦਿਆਂ ‘ਤੇ ਤੁਰੰਤ ਯੋਗ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ‘ਤੇ ਵਫ਼ਦ ਵਲੋਂ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਸਮੇਂ ਸੁਰਜੀਤ ਸਿੰਘ ਸੀਲੋਂ, ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਦਿਲਜੋਤ ਸਿੰਘ ਗਰੇਵਾਲ, ਖੇਤੀਬਾੜੀ ਸੁਸਾਇਟੀ ਦੇ ਸੈਕਟਰੀ ਬਲਦੇਵ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ ਕੂਚ ਦੀ ਤਿਆਰੀ ਵਿੱਚ ਸ਼੍ਰੀ ਹਿੰਦੂ ਤਖ਼ਤ : ਕਰਨ ਵਰਮਾ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
Ad Position 24