ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੀ ਹਿੰਦੂ ਤਖ਼ਤ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਸੀ. ਜੀ. ਪੀ. ਦੇ ਪ੍ਰਦਰਸ਼ਨ ਦੇ ਵਿਰੋਧ ਵਿੱਚ ਸੰਗਠਨ ਦੇ ਰਾਸ਼ਟਰੀ ਮੀਡੀਆ ਸਲਾਹਕਾਰ ਅਤੇ ਪੰਜਾਬ ਪ੍ਰਧਾਨ ਯੂਥ ਵਿੰਗ ਕਰਨ ਵਰਮਾ ਨੇ ਕਿਹਾ ਕਿ ਸੰਗਠਨ ਜਲਦ ਹੀ ਦਿੱਲੀ ਦੇ ਜੰਤਰ-ਮੰਤਰ ’ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰੇਗਾ। ਕਰਨ ਵਰਮਾ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਦੌਰਾਨ ਭਗਵਾਨ ਸ਼੍ਰੀ ਰਾਮ ਅਤੇ ਸਨਾਤਨ ਧਰਮ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਰੋੜਾਂ ਸਨਾਤਨ ਅਨੁਯਾਇਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ, ਦੇਵੀ-ਦੇਵਤਿਆਂ ਜਾਂ ਧਾਰਮਿਕ ਆਸਥਾ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਨੁਸਾਰ ਦਿੱਲੀ ਕੂਚ ਦੀ ਤਾਰੀਖ ਅਤੇ ਵਿਸਥਾਰਤ ਪ੍ਰੋਗਰਾਮ ਜਲਦ ਜਾਰੀ ਕੀਤਾ ਜਾਵੇਗਾ।