09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੀਰੀ-ਪੀਰੀ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਨਾਲ ਖੰਨਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ (ਕੋਟਾ) ਤੱਕ ਕੀਤੀ ਪੈਦਲ ਯਾਤਰਾ

Ad Position 21
No active advertisement
ਅਜੀਤ ਡੈਸਕ 25-07-2026
ਖੰਨਾ , 24 ਜੁਲਾਈ:(ਹਰਜਿੰਦਰ ਸਿੰਘ ਲਾਲ)-ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨਾਲ ਸਨ ਸਿਟੀ, ਖੰਨਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ (ਕੋਟਾ) ਤੱਕ ਪੈਦਲ ਯਾਤਰਾ ਕਰਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਏ। ਪੈਦਲ ਯਾਤਰਾ ਦੀ ਸ਼ੁਰੂਆਤ ਅਰਦਾਸ ਉਪਰੰਤ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦੇ ਜਾਪ ਨਾਲ ਕੀਤੀ ਗਈ ।ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸਮੂਹ ਸਿੱਖ ਸੰਗਤ ਨੂੰ ਮੀਰੀ-ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਵਸ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਮੀਰੀ (ਸੰਸਾਰਕ ਜ਼ਿੰਮੇਵਾਰੀ) ਅਤੇ ਪੀਰੀ (ਅਧਿਆਤਮਿਕ ਅਗਵਾਈ) ਦੀਆਂ ਦੋ ਤਲਵਾਰਾਂ ਧਾਰਨ ਕਰਨ ਦੀ ਇਤਿਹਾਸਕ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਧਰਮ, ਨਿਆਂ, ਮਨੁੱਖਤਾ ਅਤੇ ਸੱਚ ਦੀ ਰੱਖਿਆ ਲਈ ਹਮੇਸ਼ਾ ਦ੍ਰਿੜ੍ਹਤਾ ਨਾਲ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਇਹ ਪੈਦਲ ਯਾਤਰਾ ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਸਮਾਜ ਵਿੱਚ ਸੇਵਾ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦੇਣ ਦਾ ਵੀ ਇੱਕ ਉਪਰਾਲਾ ਹੈ। ਉਨ੍ਹਾਂ ਕਿਹਾ, “ਮੈਂ ਗੁਰੂ ਘਰ ਦਾ ਇੱਕ ਨਿਮਾਣਾ ਦਾਸ ਬਣ ਕੇ ਸਿਰਫ਼ ਇਹੀ ਅਰਦਾਸ ਕੀਤੀ ਹੈ ਕਿ ਸੱਚੇ ਪਾਤਸ਼ਾਹ ਸਾਡੇ ਸੋਹਣੇ ਹਲਕਾ ਖੰਨਾ, ਸੂਬਾ ਪੰਜਾਬ ਅਤੇ ਦੇਸ਼ ਭਾਰਤ ‘ਤੇ ਆਪਣੀ ਮਿਹਰ ਬਣਾਈ ਰੱਖਣ। ਸਾਨੂੰ ਬਲ, ਬੁੱਧੀ ਅਤੇ ਉਦਮ ਦੀ ਦਾਤ ਬਖ਼ਸ਼ਣ ਤਾਂ ਜੋ ਅਸੀਂ ਹਮੇਸ਼ਾ ਸੱਚਾਈ, ਇਨਸਾਫ਼ ਅਤੇ ਲੋਕ ਸੇਵਾ ਦੇ ਰਸਤੇ ‘ਤੇ ਅਡੋਲ ਰਹਿ ਸਕੀਏ ਅਤੇ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜ ਕਰਦੇ ਰਹੀਏ।” ਇਹ ਪੈਦਲ ਯਾਤਰਾ ਸਨ ਸਿਟੀ, ਖੰਨਾ ਤੋਂ ਸ਼ੁਰੂ ਹੋ ਕੇ ਅਮਲੋਹ ਰੋਡ, ਡਾ. ਬੀ.ਆਰ. ਅੰਬੇਡਕਰ ਚੌਂਕ, ਲਲਹੇੜੀ ਚੌਂਕ, ਸਮਰਾਲਾ ਚੌਂਕ, ਮਲੇਰਕੋਟਲਾ ਚੌਂਕ, ਪਿੰਡ ਭੱਟੀਆਂ, ਪਿੰਡ ਲਿਬੜਾ ਅਤੇ ਬੀਜਾ ਰਾਹੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ (ਕੋਟਾ) ਵਿਖੇ ਸੰਪੰਨ ਹੋਈ। ਰਸਤੇ ਭਰ ਸੰਗਤਾਂ ਨੇ ਵਾਹਿਗੁਰੂ ਜੀ ਦਾ ਸਿਮਰਨ ਕਰਦਿਆਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਯਾਤਰਾ ਵਿੱਚ ਭਾਗ ਲਿਆ। ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮੂਹ ਸੰਗਤ ਨੇ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸੀਆਂ ਨੇ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜੰਤਰ-ਮੰਤਰ ਕੂਚ ਦੀ ਤਿਆਰੀ ਵਿੱਚ ਸ਼੍ਰੀ ਹਿੰਦੂ ਤਖ਼ਤ : ਕਰਨ ਵਰਮਾ
Ad Position 24