07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਚ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-07-2026

ਖੰਨਾ, 25 ਜੁਲਾਈ (ਹਰਜਿਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਸ਼ਨੀਵਾਰ ਨੂੰ ਖੰਨਾ ਵਿਚ 87 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰ ਕੇ ਲੋਕਾਂ ਨੂੰ ਸਮਰਪਿਤ ਕੀਤੇ। ਇਹ ਕਲੀਨਿਕ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਖੰਨਾ ਵਿਚ ਬਣਾਏ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਖੰਨਾ ਦੇ ਐੱਸ. ਐੱਮ. ਓ. ਡਾ. ਮਨਿੰਦਰ ਸਿੰਘ ਭਸੀਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰ ਪਾਠਕ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨਰੋਤਮ ਨਗਰ ਵਿਖੇ ਬਣੇ ਆਮ ਆਦਮੀ ਕਲੀਨਿਕ ‘ਤੇ 27 ਲੱਖ ਰੁਪਏ, ਜਦਕਿ ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ ਬਣੇ ਕਲੀਨਿਕਾਂ ‘ਤੇ 30-30 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਉੱਚ ਪੱਧਰੀ ਮੁੱਢਲੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਮੁਫ਼ਤ ਉਪਲਬਧ ਹਨ ਅਤੇ ਯੋਗ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਅਤੇ ਸਲਾਹ ਵੀ ਬਿਨਾਂ ਕਿਸੇ ਫ਼ੀਸ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਖੰਨਾ ਦੇ ਇਸ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਖ਼ਾਸ ਕਰ ਕੇ ਬਜ਼ੁਰਗਾਂ, ਮਾਤਾਵਾਂ ਅਤੇ ਭੈਣਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਖੰਨਾ ਹਲਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 10 ਹੋ ਗਈ ਹੈ। ਇਨ੍ਹਾਂ ਵਿਚੋਂ ਤਿੰਨ ਪਿੰਡਾਂ ਵਿਚ, ਚਾਰ ਪਹਿਲਾਂ ਤੋਂ ਖੰਨਾ ਸ਼ਹਿਰ ਵਿਚ ਕਾਰਜਸ਼ੀਲ ਸਨ ਅਤੇ ਅੱਜ ਤਿੰਨ ਹੋਰ ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਆਉਣ ਵਾਲੇ ਸਮੇਂ ਵਿਚ ਅਜਿਹੇ ਕਲੀਨਿਕਾਂ ਦੀ ਲੋੜ ਮਹਿਸੂਸ ਹੋਵੇਗੀ, ਉੱਥੇ ਵੀ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ। ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸਿਵਲ ਹਸਪਤਾਲ ਖੰਨਾ ਦੀ ਰੋਜ਼ਾਨਾ ਓ. ਪੀ. ਡੀ. ਸਿਰਫ਼ 300 ਤੋਂ 400 ਮਰੀਜ਼ਾਂ ਤੱਕ ਸੀਮਤ ਰਹਿੰਦੀ ਸੀ ਅਤੇ ਉਸ ਵੇਲੇ ਆਮ ਆਦਮੀ ਕਲੀਨਿਕਾਂ ਦੀ ਕੋਈ ਵਿਵਸਥਾ ਨਹੀਂ ਸੀ।
ਸਿਵਲ ਹਸਪਤਾਲ ਦੀ ਰੋਜ਼ਾਨਾ ਓ. ਪੀ. ਡੀ. 1500 ਤੋਂ ਪਾਰ-ਡਾ. ਭਸੀਨ
-ਐੱਸ. ਐੱਮ. ਓ. ਡਾ. ਭਸੀਨ ਨੇ ਦੱਸਿਆ ਕਿ ਸਿਵਲ ਹਸਪਤਾਲ ਦੀ ਰੋਜ਼ਾਨਾ ਓ. ਪੀ. ਡੀ. 1500 ਤੋਂ ਪਾਰ ਹੋ ਚੁੱਕੀ ਹੈ, ਜਦਕਿ ਪਹਿਲਾਂ ਤੋਂ ਚੱਲ ਰਹੇ 7 ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਕਰੀਬ 1400 ਮਰੀਜ਼ ਇਲਾਜ ਕਰਵਾ ਰਹੇ ਹਨ। ਇਸ ਤਰ੍ਹਾਂ ਹਰ ਰੋਜ਼ ਲਗਭਗ 2900 ਲੋਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਤਿੰਨ ਕਲੀਨਿਕਾਂ ਵਿਚ ਵੀ ਰੋਜ਼ਾਨਾ 150 ਤੋਂ 200 ਮਰੀਜ਼ਾਂ ਦੀ ਜਾਂਚ ਹੋਵੇਗੀ, ਜਿਸ ਨਾਲ ਲੋਕਾਂ ਨੂੰ ਹੋਰ ਵਧੀਆ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਦੇਣ ਵਾਲਾ ਇਹ ਕਾਰਡ ਜ਼ਰੂਰ ਬਣਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ ਅਤੇ ਲੋਕਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਏਗੀ।

Ad Position 22
No active advertisement
ਪਿਛਲੀ ਖ਼ਬਰ ਰਾਜੇਸ਼ ਡਾਲੀ ਏ. ਐੱਸ. ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਐਸ.ਪੀ. ਸਿੰਘ ਤੇ ਪ੍ਰਵਾਸੀ ਲੇਖਕ ਗੁਰਬਚਨ ਸਿੰਘ...
Ad Position 24
No active advertisement