ਸਾਹਨੇਵਾਲ, 25 ਜੁਲਾਈ (ਹਨੀ)-ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ‘ਪੰਥਕ ਆਜ਼ਾਦ ਗਰੁੱਪ’ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਜੇਲ੍ਹ ਵਿਚ ਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਭਰਾ ਭਾਈ ਮਨਦੀਪ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ਦਰਮਿਆਨ ਪੰਥ ਨੂੰ ਦਰਪੇਸ਼ ਮੌਜੂਦਾ ਭਖਦੇ ਮਸਲਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਪੰਥਕ ਸਿਆਸਤ ਵਿਚ ਆਏ ਨਿਘਾਰ ਅਤੇ ਗੰਧਲ਼ੇਪਣ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਦੂਰ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਥਕ ਸੋਚ ਦੇ ਧਾਰਨੀ ਅਤੇ ਕੁਰਬਾਨੀ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਆਸਤ ਵਿਚ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਪੰਥਕ ਸਿਆਸਤ ਨੂੰ ਮੁੜ ਸੁੱਚਾ ਅਤੇ ਮਜ਼ਬੂਤ ਕੀਤਾ ਜਾ ਸਕੇ। ਆਉਣ ਵਾਲੀਆਂ 2027 ਦੀਆਂ ਚੋਣਾਂ ਦੀ ਤਿਆਰੀ ਅਤੇ ਰਣਨੀਤੀ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਆਉਣ ਵਾਲੇ ਸਮੇਂ ਦੀਆਂ ਗਤੀਵਿਧੀਆਂ ਅਤੇ ਚੋਣ ਰਣਨੀਤੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਦੇ ਅੰਤ ਵਿਚ ਭਾਈ ਮਨਦੀਪ ਸਿੰਘ ਨੇ ਆਏ ਹੋਏ ਸਾਰੇ ਪੰਥਕ ਦਰਦੀਆਂ ਦਾ ਧੰਨਵਾਦ ਕੀਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਭਾਈ ਕਰਮਜੀਤ ਸਿੰਘ ਸੁਨਾਮ, ਭਾਈ ਭੁਪਿੰਦਰ ਸਿੰਘ ਗਦਲੀ ਭਰਾਤਾ, ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਦਵਿੰਦਰ ਸਿੰਘ ਹਰੀਏਵਾਲਾ, ਜਥੇਦਾਰ ਸਤਨਾਮ ਸਿੰਘ ਮਨਾਵਾਂ, ਹਰਦੀਪ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੁਰਿੰਦਰਪਾਲ ਸਿੰਘ ਅਜਨਾਲਾ, ਵਰਿੰਦਰ ਸਿੰਘ ਫ਼ਾਜ਼ਿਲਕਾ, ਗੁਰਦੀਪ ਸਿੰਘ ਭੁੱਲਰ ਬਠਿੰਡਾ, ਸੁਖਵਿੰਦਰ ਸਿੰਘ ਮੁਕਤਸਰ, ਭਾਈ ਅਮਰੀਕ ਸਿੰਘ ਫ਼ਿਰੋਜ਼ਪੁਰ, ਸੂਬੇਦਾਰ ਬਲਵੰਤ ਸਿੰਘ ਰੋਡੇ, ਸੁਖਵੀਰ ਸਿੰਘ ਚਮਕੌਰ ਸਾਹਿਬ, ਅੰਮ੍ਰਿਤਪ੍ਰੀਤ ਸਿੰਘ (ਰਾਜਾ ਕਾਹਲੋਂ) ਸਮਰਾਲਾ, ਹਰਪ੍ਰੀਤ ਸਿੰਘ (ਹੈਪੀ ਖੀਵਾ) ਪੰਜਗਰਾਈਂ ਕਲਾਂ, ਮਹਿੰਦਰਪਾਲ ਸਿੰਘ ਦਾਨਗੜ ਬਰਨਾਲਾ, ਸਰਬਜੀਤ ਸਿੰਘ ਅੰਮ੍ਰਿਤਸਰ ਸਾਹਿਬ, ਜਤਿੰਦਰ ਸਿੰਘ ਸੋਹਲ ਕਾਦੀਆਂ, ਅਮਨਦੀਪ ਸਿੰਘ ਅਮਨਾ ਪੰਜਗਰਾਈਂ ਖ਼ੁਰਦ, ਜਥੇਦਾਰ ਜਸਵੀਰ ਸਿੰਘ ਘੌਲੀਆ, ਜਥੇਦਾਰ ਸਤਨਾਮ ਸਿੰਘ ਮਨਾਵਾਂ, ਜਥੇਦਾਰ ਬਲਦੇਵ ਸਿੰਘ ਮੋਗਾ, ਹਰਦੀਪ ਸਿੰਘ ਆਦਿ ਹਾਜ਼ਰ ਸਨ।