07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾਣਾ ਨਿੰਦਣਯੋਗ- ਚਾਵਲਾ

Ad Position 21
No active advertisement
ਅਜੀਤ ਡੈਸਕ 26-07-2026
ਹੰਬੜਾਂ, 25 ਜੁਲਾਈ (ਮੇਜਰ ਹੰਬੜਾਂ)- ਪਿਛਲੇ ਦਿਨਾਂ ਤੋਂ ਸੂਬੇ ਅੰਦਰ ਹੜਤਾਲ ’ਤੇ ਚੱਲ ਰਹੇ ਅਤੇ ਆਪਣੀਆਂ ਹੱਕੀ ਮੰਗਾਂ ਦੀ ਲੜਾਈ ਲੜ ਰਹੇ ਸਫ਼ਾਈ ਕਰਮਚਾਰੀਆਂ ਤੇ ‘ਆਪ’ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਕਾਰਵਾਈ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ। ਚਾਵਲਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਪੁਲਿਸ ਹੱਥੋਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ‘ਸਫ਼ਾਈ ਕਰਮਚਾਰੀਆਂ ਨੂੰ ਛੱਲੀਆਂ ਵਾਂਗ ਕੁਟਵਾਇਆ’ ਗਿਆ ਤੇ ਜਦੋਂ ਸਰਕਾਰ ਦੀ ਇਸ ਘਣਾਉਣੀ ਕਾਰਵਾਈ ਦੀ ਹਰ ਪਾਸੇ ਤੋਂ ਨਿੰਦਾ ਹੋਣ ਲੱਗੀ ਤਾਂ ਸਰਕਾਰ ਨੇ ਲਾਠੀਚਾਰਜ ਕਰਨ ਲਈ ਜਿੰਮੇਵਾਰ ਇੱਕ ਡੀ.ਐੱਸ.ਪੀ ਨੂੰ ਮੁਅੱਤਲ ਕਰਕੇ ਆਪਣੀ ਜਿੰੰਮੇਵਾਰੀ ਤੋਂ ਪੱਲਾ ਝਾੜ ਲਿਆ, ਪਰ ਸੂਬੇ ਦੇ ਲੋਕ ਜਾਣਦੇ ਹਨ ਕਿ ਸੂਬਾ ਸਰਕਾਰ ਦੇ ਅਦੇਸ਼ਾਂ ਤੋਂ ਬਿਨਾਂ ਪੁਲਿਸ ਕਾਰਵਾਈ ਨਹੀਂ ਹੋ ਸਕਦੀ। ਇਸ ਲਈ ਆਪ ਸਰਕਾਰ ਸਫ਼ਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੀ ਜਿੰਮੇਵਾਰੀ ਚੁੱਕੇ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਜਾਣ ਦਾ ਐਲਾਨ ਕਰੇ। ਸਾਬਕਾ ਸਰਪੰਚ ਚਾਵਲਾ ਨੇ ਕਿਹਾ ਕਿ ‘ਆਪ’ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਚੁੱਕੀ ਹੈ ਤੇ ਸੂਬੇ ਵਿਚ ਹਰ ਰੋਜ਼ ਸਰਕਾਰ ਵਿਰੁੱਧ ਰੋਸ ਧਰਨੇ ਲੱਗ ਰਹੇ ਹਨ, ਜਿਸ ਨਾਲ ‘ਆਪ’ ਸਰਕਾਰ ਦਾ ਸੂਬੇ ਦੇ ਲੋਕਾਂ ਵਿਰੋਧੀ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ ਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਨਗੇ ਤੇ ਸੂਬੇ ਅੰਦਰ ਕਾਂਗਰਸ ਸਰਕਾਰ ਲਿਆ ਕਿ ਸੂਬੇ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਤੋਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਨਵੇਂ ਐੱਨ.ਸੀ.ਸੀ ਕੈਡਿਟਾਂ ਦਾ ਦਾਖ਼ਲਾ ਅਗਲੀ ਖ਼ਬਰ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਮਾਛੀਵਾੜਾ ਦੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ
Ad Position 24
No active advertisement