10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ਾ ਦੇਣ ਨਾਲ ਪ੍ਰਦਰਸ਼ਨਕਾਰੀਆਂ ਦੀ ਜਿੱਤ ਹੋਈ-ਜੇ. ਪੀ. ਮੱਕੜ

Ad Position 21
No active advertisement
ਅਜੀਤ ਡੈਸਕ 27-07-2026
ਮਾਛੀਵਾੜਾ ਸਾਹਿਬ, 26 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪੁਲਸ ਜ਼ਿਲ੍ਹਾ ਖੰਨਾ ਤੋਂ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਜੇ. ਪੀ. ਸਿੰਘ ਮੱਕੜ ਨੇ ਕਿਹਾ ਕਿ ਜਿੱਥੇ ਅੱਜ ਕੇਂਦਰ ਸਰਕਾਰ ਦਿੱਲੀ ਜੰਤਰ ਮੰਤਰ ਬੈਠੇ ਨੌਜਵਾਨਾਂ ‘ਤੇ ਲਾਠੀਆਂ ਵਰਸਾ ਕੇ ਉਨ੍ਹਾਂ ਦਾ ਅੰਦੋਲਨ ਕੁਚਲਨ ਦੀ ਕੋਸ਼ਿਸ਼ ਕਰ ਰਹੀ ਹੈ ਉੱਥੇ ਪੰਜਾਬ ਵਿਚ ਵੀ ‘ਆਪ’ ਸਰਕਾਰ ਆਪਣਾ ਹੱਕ ਮੰਗਣ ਵਾਲੇ ਮੁਲਾਜ਼ਮਾਂ ‘ਤੇ ਕਹਿਰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਦੋਵੇਂ ਹੀ ਸਰਕਾਰਾਂ ਤੋਂ ਦੁਖੀ ਆ ਚੁੱਕੇ ਹਨ ਕਿਉਂਕਿ ਇਹ ਸਰਕਾਰਾਂ ਮਸਲੇ ਹੱਲ ਕਰਨ ਦੀ ਬਜਾਏ ਡਾਂਗਾਂ ਨਾਲ ਉਨ੍ਹਾਂ ਦੀ ਆਵਾਜ਼ ਕੁਚਲਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਵਿਚ ਦੇਸ਼ ਦੇ ਲੱਖਾਂ ਨੌਜਵਾਨਾਂ ਦੇ ਅੱਗੇ ਕੇਂਦਰ ਸਰਕਾਰ ਨੇ ਝੁਕਦਿਆਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਜਿਸ ਨਾਲ ਪ੍ਰਦਰਸ਼ਨਕਾਰੀਆਂ ਦੀ ਜਿੱਤ ਹੋਈ ਹੈ। ਕਾਂਗਰਸੀ ਆਗੂ ਜੇ. ਪੀ. ਸਿੰਘ ਮੱਕੜ ਨੇ ਕਿਹਾ ਕਿ ਕਾਂਗਰਸ ਸਰਕਾਰ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨੌਜਵਾਨਾਂ ਵਿਦਿਆਰਥੀਆਂ ਦਾ ਡਟ ਕੇ ਸਾਥ ਦੇ ਰਹੀ ਹੈ ਉੱਥੇ ਪੰਜਾਬ ਵਿਚ ਵੀ ਮੁਲਾਜ਼ਮਾਂ ‘ਤੇ ਲਾਠੀਚਾਰਜ ਕਰਨ ਵਾਲੀ ‘ਆਪ’ ਸਰਕਾਰ ਦੇ ਖ਼ਿਲਾਫ਼ ਵੀ ਆਵਾਜ਼ ਉਠ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਦੇ ਗਿਣਵੇਂ ਦਿਨ ਰਹਿ ਗਏ ਅਤੇ ਲੋਕ ਕਾਂਗਰਸ ਸਰਕਾਰ ਬਣਾਉਣ ਨੂੰ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਗੰਗਾ ਨੰਦ ਭੂਰੀ ਵਾਲੇ ਸੇਵਾ ਸੰਮਤੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਪਿੰਡ ਬਾਬਰਪੁਰ ਵਿਖੇ ਮੀਟਿੰਗ
Ad Position 24