ਦੋਰਾਹਾ, 26 ਜੁਲਾਈ (ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ, ਵਿਦਿਆ ਹੋਰ ਕੁਦਰਤੀ ਆਫ਼ਤਾਂ ਦੇ ਲਈ ਵੱਡੇ ਕਾਰਜਾਂ ਦੀ ਪ੍ਰਬੰਧ ਕੀਤੇ ਜਾਂਦੇ ਹਨ। ਉੱਥੇ ਵੱਖ ਵੱਖ ਐਸ. ਜੀ. ਪੀ. ਸੀ ਹਲਕਿਆਂ ਦੇ ਅੰਦਰ ਜਿੱਥੇ ਗੁਰਮਤ ਦੀਆਂ ਕਲਾਸਾਂ ਲਗਾਈਆਂ ਰਹੀਆਂ ਹਨ। ਸੰਗੀਤ ਵਿਦਿਆ ਰਾਗੀ ਢਾਡੀ ਕਥਾ ਵਾਚਕ ਤਿਆਰ ਕਰਨ ਦੇ ਲਈ ਵੱਡੇ ਫ਼ੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਜੱਲ੍ਹਾ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਵਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵੱਲੋਂ ਗੁਰਦੁਆਰਾ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਕੇਸ ਪਿਆਰ ਮੁਹਿੰਮ, ਸਿੱਖੀ ਸਰੂਪ ਬਚ ਜਾਵੇ ਜਾਗਰੂਕਤਾ ਮੁਹਿੰਮ, ਤਹਿਤ ਸੁੰਦਰ ਦਸਤਾਰ ਮੁਕਾਬਲੇ ਸਕੂਲ ਪੱਧਰ ਤੇ ਬੱਚਿਆਂ ਨੂੰ ਇਕੱਤਰ ਕਰਕੇ 22 ਅਗਸਤ ਨੂੰ ਕਰਵਾਏ ਜਾ ਰਹੇ ਹਨ।ਜਿਨਾਂ ਵਿੱਚ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ਤੇ ਪਹੁੰਚਣਗੇ। ਇਸ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਸਾਹਨੇਵਾਲ ਦੇ ਤਕਰੀਬਨ 25 ਕਿੱਲੋਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਸੱਦਾ ਦਿੱਤਾ ਹੈ। ਇਸ ਮੌਕੇ ’ਤੇ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਦੋਰਾਹਾ ਵਿਖੇ ਕੀਤੀ ਗਈ ਜਿਸ ਵਿੱਚ ਭਾਈ ਕੁਲਦੀਪ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੀਪ ਸਿੰਘ ਅਕਾਲੀ ਆਗੂ ਅਤੇ ਸੁਖਦੇਵ ਸਿੰਘ ਜੀ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਦਮਦੌਰ ਸਾਹਿਬ ਅਤੇ ਹੋਰਨਾਂ ਨੇ ਮੀਟਿੰਗ ਵਿੱਚ ਭਾਗ ਲਿਆ।