07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਿਲ੍ਹਾ ਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਅਹਿਮ ਇਕੱਤਰਤਾ

Ad Position 21
No active advertisement
ਅਜੀਤ ਡੈਸਕ 28-07-2026
ਡੇਹਲੋਂ, 27 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਹੇਠ ਆਰੰਭੀ ਲੜੀ ਹੇਠ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਉਸਾਰੂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਲ੍ਹਾ ਰਾਏਪੁਰ ਦੀ ਸਮੁੱਚੀ ਟੀਮ ਨੂੰ ਇੱਕਜੁੱਟ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਜੰਗ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆਪਸੀ ਏਕਤਾ ਅਤੇ ਮਜ਼ਬੂਤ ਸੰਗਠਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਵੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਪਿੰਡਾਂ ਅੰਦਰ ਸਮੂਹ ਵਰਗਾਂ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਹਰ ਪਾਰਟੀ ਅਹੁਦੇਦਾਰ ਨਾਲ ਸੰਪਰਕ ਕਰ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ। ਹਲਕਾ ਇੰਚਾਰਜ ਸਿਮਕ ਨੇ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਕਿ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਪੱਖੀ ਫ਼ੈਸਲੇ ਲਏ ਜਾ ਰਹੇ ਹਨ ਤਾਂ ਕਿ ਸੂਬੇ ਨੂੰ ਤਰੱਕੀਆਂ ਦੀਆਂ ਲੀਹਾਂ ‘ਤੇ ਲਜਾਇਆ ਜਾ ਸਕੇ। ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿੰਡਾਂ ਅੰਦਰ ਪੂਰੀ ਤਰਾਂ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਨਾਲ ਆਗਾਮੀ ਚੋਣਾਂ ਅੰਦਰ ਪਾਰਟੀ ਦੀ ਜਿੱਤ ਯਕੀਨੀ ਬਣ ਚੁੱਕੀ ਹੈ। ਇਸ ਸਮੇਂ ਸਾਬਕਾ ਸੰਮਤੀ ਮੈਂਬਰ ਕੈਪਟਨ ਅਜਾਇਬ ਸਿੰਘ , ਅਮਰਦੀਪ ਸਿੰਘ ਮਿੱਠਾ ਕਿਲ੍ਹਾ ਰਾਏਪੁਰ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਪਰਮਿੰਦਰ ਸਿੰਘ ਰੰਗੀਆਂ, ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਓਮਪ੍ਰੀਤ ਸਿੰਘ ਬੌਬੀ ਕਿਲ੍ਹਾ ਰਾਏਪੁਰ, ਜਗਜੀਵਨ ਸਿੰਘ ਗੋਗੀ, ਸਾਬਕਾ ਸਰਪੰਚ ਗਿਆਨ ਸਿੰਘ ਗੁੰਨੀ, ਦਰਸ਼ਨ ਸਿੰਘ, ਰਾਜਵਿੰਦਰ ਸਿੰਘ, ਜਗਦੀਪ ਸਿੰਘ ਦੀਪੂ, ਪੰਚ ਅੰਮ੍ਰਿਤਪਾਲ ਸਿੰਘ, ਪੰਚ ਮੰਗੋ ਰਾਮ, ਸੁਖਜਿੰਦਰ ਸਿੰਘ ਗਰੇਵਾਲ, ਸ਼ਿੰਗਾਰਾ ਸਿੰਘ ਚੁੱਪਕੀ, ਅਮਨ ਸਿੰਘ, ਵਿਸ਼ੂ, ਜਸਬੀਰ ਸਿੰਘ, ਅਜ਼ੀਜ ਮੁਹੰਮਦ, ਬੀਬੀ ਕਮਲੇਸ਼ ਰਾਣੀ, ਬੀਬੀ ਗੁਰਦੀਪ ਕੌਰ ਜੱਸੋਵਾਲ, ਸਾਬਕਾ ਸਰਪੰਚ ਬੀਬੀ ਪਰਮਜੀਤ ਕੌਰ, ਰੁਪਿੰਦਰ ਕੌਰ, ਕੁਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਨਵ-ਨਿਯੁਕਤ ਜ਼ਿਲ੍ਹਾ ਜੁਆਇੰਟ ਸਕੱਤਰ ਰਮਨਜੋਤ ਸਿੰਘ ਗਿੱਲ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਦੀ ਹਾਜ਼ਰੀ ’ਚ ਐਨੀ ਸ਼ਰਮਾ ਦੀ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ
Ad Position 24
No active advertisement