07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਧਾਇਕ ਸੰਗੋਵਾਲ ਵਲੋਂ ਨਵ-ਨਿਯੁਕਤ ਜ਼ਿਲ੍ਹਾ ਜੁਆਇੰਟ ਸਕੱਤਰ ਰਮਨਜੋਤ ਸਿੰਘ ਗਿੱਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-07-2026
ਡੇਹਲੋਂ, 27 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਸਿਫ਼ਾਰਿਸ਼ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਵਲੋਂ ਯੂਥ ਵਿੰਗ ਦੀ ਮਜ਼ਬੂਤੀ ਲਈ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਵਿੱਢੀ ਮੁਹਿੰਮ ਤਹਿਤ ਰਮਨਜੋਤ ਸਿੰਘ ਗਿੱਲ ਡੇਹਲੋਂ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹਲਕਾ ਗਿੱਲ ਨਾਲ ਸੰਬੰਧਿਤ ਨੌਜਵਾਨ ਆਗੂ ਰਮਨਜੋਤ ਸਿੰਘ ਗਿੱਲ ਦੀ ਨਿਯੁਕਤੀ ਬਾਅਦ ਹਲਕਾ ਵਿਧਾਇਕ ਜੀਵਨ ਸਿੰਘ ਵਲੋਂ ਸਿਰੋਪਾਉ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਯੂਥ ਵਿੰਗ ਅੰਦਰ ਰਮਨਜੋਤ ਸਿੰਘ ਗਿੱਲ ਦੀ ਨਿਯੁਕਤੀ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗੀ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਯੂਥ ਵਿੰਗ ਕਿਸੇ ਵੀ ਪਾਰਟੀ ਦੀ ਰੀਡ ਦੀ ਹੱਡੀ ਵਾਂਗ ਹੁੰਦਾ ਹੈ, ਜਿਸ ਲਈ ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੀ ਮਜ਼ਬੂਤੀ ਲਈ ਅਜਿਹੇ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ।ਇਸ ਸਮੇਂ ਨਵ-ਨਿਯੁਕਤ ਜ਼ਿਲ੍ਹਾ ਜੁਆਇੰਟ ਸਕੱਤਰ ਰਮਨਜੋਤ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਯੂਥ ਵਿੰਗ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਪਾਰਟੀ ਦੀਆਂ ਉਸਾਰੂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਇਸ ਸਮੇਂ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਕੰਦਰ ਸਿੰਘ ਡੇਹਲੋਂ, ਸੰਮਤੀ ਮੈਂਬਰ ਜਗਰੂਪ ਸਿੰਘ ਗਿੱਲ, ਸੁਖਵਿੰਦਰ ਸਿੰਘ ਸੋਨੀ ਜਸਪਾਲਬਾਂਗਰ, ਮਨਦੀਪ ਸਿੰਘ ਰਵੀ ਝੰਮਟ, ਅਮਰਿੰਦਰ ਸਿੰਘ ਬੁਲਾਰਾ, ਦਿਲਜੋਤ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਕੌਂਸਲ ਦੇ ਨਵੇਂ ਪ੍ਰਧਾਨ ਜਤਿੰਦਰ ਪਾਠਕ 3 ਅਗਸਤ ਨੂੰ ਸੰਭਾਲਣਗੇ ਅਹੁਦਾ ਅਗਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਅਹਿਮ ਇਕੱਤਰਤਾ
Ad Position 24