08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਦਵਿੰਦਰ ਸਿੰਘ ਖੱਟੜਾ ਫਿਰ ਬਣੇ ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਦੇ ਐਡੀਸ਼ਨਲ ਸਕੱਤਰ

Ad Position 21
No active advertisement
ਅਜੀਤ ਡੈਸਕ 28-07-2026
ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੂੰ ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਦਾ ਦੁਬਾਰਾ ਐਡੀਸ਼ਨਲ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ। ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵਲੋਂ ਜਾਰੀ ਪੱਤਰ ਅਨੁਸਾਰ ਇਹ ਨਿਯੁਕਤੀ ਟਰੱਸਟ ਦੇ ਪ੍ਰਧਾਨ ਦੇ ਹੁਕਮਾਂ ਅਨੁਸਾਰ ਕੀਤੀ ਗਈ ਹੈ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਸ ਸਕੂਲ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਹੁਣ ਵੀ ਪੂਰੀ ਮਿਹਨਤ ਨਾਲ ਇਸ ਸਕੂਲ ਅਤੇ ਇਸ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਤਨੋ ਮਨੋ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਕੂਲ ਦਾ ਵਾਤਾਵਰਨ ਅਤੇ ਇਨਫ਼ਰਾਸਟਰਕਚਰ ਇਲਾਕੇ ਦੇ ਕਿਸੇ ਵੀ ਵੱਡੇ ਸਕੂਲ ਦੇ ਮੁਕਾਬਲੇ ਵਧੀਆ ਹੈ। ਅਸੀਂ ਇਸ ਨੂੰ ਹੋਰ ਵਧੀਆ ਬਣਾਵਾਂਗੇ। ਇਸ ਮੌਕੇ ਜਥੇ. ਦਵਿੰਦਰ ਸਿੰਘ ਖੱਟੜਾ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਖੰਨਾ ਅਕਾਲੀ ਦਲ ਦੀ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਖੰਨਾ ਤੋਂ ਅਕਾਲੀ ਦਲ ਦੀ ਚੋਣ ਲੜੇ ਜਸਦੀਪ ਕੌਰ ਯਾਦੂ, ਜ਼ਿਲ੍ਹਾ ਅਕਾਲੀ ਦਲ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸੀ. ਨੇਤਾ ਐਡ. ਜਤਿੰਦਰਪਾਲ ਸਿੰਘ, ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਘੁਡਾਣੀ ਅਤੇ ਕਈ ਹੋਰ ਅਕਾਲੀ ਨੇਤਾਵਾਂ ਨੇ ਸਵਾਗਤ ਕੀਤਾ ਹੈ ਅਤੇ ਜਥੇ. ਖੱਟੜਾ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਚ. ਪੀ. ਵੀ ਵੈਕਸੀਨ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਕਾਫ਼ੀ ਘਟਾਉਂਦੀ ਹੈ: ਡਾ. ਹਰਵਿੰਦਰ ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦਾ ਸਾਹਨੇਵਾਲ ਪਹੁੰਚਣ ’ਤੇ ਭਾਟੀਆ ਤੇ ਸੋਨੀ ਨੇ ਕੀਤਾ ਭਰਵਾਂ ਸਵਾਗਤ
Ad Position 24