08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਐੱਚ. ਪੀ. ਵੀ ਵੈਕਸੀਨ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਕਾਫ਼ੀ ਘਟਾਉਂਦੀ ਹੈ: ਡਾ. ਹਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 28-07-2026
ਪਾਇਲ, 27 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸੀ. ਐੱਚ. ਸੀ ਪਾਇਲ ਵਿਖੇ ਰੋਜ਼ਾਨਾ ਐੱਚ. ਪੀ. ਵੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਰਵਿੰਦਰ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਸੁਰੱਖਿਅਤ ਅਤੇ ਅਸਰਦਾਰ ਹੈ। ਜੋ ਕੇ ਬੱਚੇਦਾਨੀ ਦੇ ਮੂੰਹ ਕੈਂਸਰ ਤੋਂ ਬਚਾਉ ਵਿੱਚ ਸਹਾਈ ਹੁੰਦੀ ਹੈ। ਇਹ ਵੈਕਸੀਨ 14 ਤੋਂ 15 ਸਾਲ ਉਮਰ ਦੀਆਂ ਬੱਚੀਆਂ ਨੂੰ ਲਗਾਈ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆ ਨੂੰ ਅਪੀਲ ਕੀਤੀ ਕੇ ਆਪਣੀਆਂ 14 ਤੋਂ 15 ਸਾਲ ਦੀ ਬੱਚੀਆਂ ਨੂੰ ਇਹ ਵੈਕਸੀਨ ਜ਼ਰੂਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਬੱਚੇਦਾਨੀ ਦੇ ਮੂੰਹ ਕੈਂਸਰ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ। ਇਸ ਸਮੇਂ ਬੀ. ਈ. ਈ ਸਵਾਤੀ ਸਚਦੇਵਾ ਨੇ ਦੱਸਿਆ ਕੇ ਇਹ ਕਾਫੀ ਮਹਿੰਗਾ ਟੀਕਾ ਜੋ ਕੇ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ। ਕਾਫੀ ਦੇਸ਼ਾਂ ਵਿੱਚ ਪਹਿਲਾ ਹੀ ਬੱਚੀਆਂ ਨੂੰ ਇਹ ਵੈਕਸੀਨ ਲਗਾਈ ਜਾ ਰਹੀ ਹੈ। ਇਸ ਲਈ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਬਿਨਾਂ ਕਿਸੇ ਡਰ ਤੋਂ 14 ਵਾਂ ਜਨਮ ਦਿਨ ਮਨਾ ਚੁੱਕੀਆਂ ਬੱਚੀਆਂ ਨੂੰ ਐੱਚ. ਪੀ. ਵੀ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਪਿੰਡ ਜਲਾਜਣ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਗੁਰਕੀਰਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਦਵਿੰਦਰ ਸਿੰਘ ਖੱਟੜਾ ਫਿਰ ਬਣੇ ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਦੇ ਐਡੀਸ਼ਨਲ ਸਕੱਤਰ
Ad Position 24