ਦੋਰਾਹਾ, 27 ਜੁਲਾਈ (ਮਨਜੀਤ ਸਿੰਘ ਗਿੱਲ)- ਅਕਾਲੀ ਦਲ ਵਾਰਸ ਪੰਜਾਬ ਦੇ ਦਾ ਕਾਫ਼ਲਾ ਦਿਨੋ ਦਿਨ ਵਧਦਾ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਵਿਸ਼ਵਾਸ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਨਾਲ ਪੱਕਾ ਹੁੰਦਾ ਜਾ ਰਿਹਾ ਪੂਰੇ ਪੰਜਾਬ ਦੇ ਵਿੱਚ ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ । ਲੋਕਾਂ ਦਾ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ 2027 ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਦੇ ਵਿੱਚ ਪੰਜਾਬੀਆਂ ਦੀ ਪੰਥਕ ਸਰਕਾਰ ਬਣੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰਪਾਲੋ ਨੇ ਪਿੰਡ ਅੜੈ੍ਹਚਾਂ ਵਿਖੇ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਇਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਈ ਅੰਮ੍ਰਿਤ ਪਾਲ ਸਿੰਘ ਦੀ ਲਹਿਰ ਤੋਂ ਡਰ ਕੇ ਉਨ੍ਹਾਂ ਨੂੰ ਗਲਤ ਢੰਗ ਦੇ ਨਾਲ ਡਿਬਰੂਗੜ ਜੇਲ੍ਹ ਵਿੱਚ ਰੱਖਣ ਦਾ ਯਤਨ ਕਰ ਰਹੇ ਹਨ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਨੰਗਾ ਹੋ ਚੁੱਕਿਆ ਹੈ ਤੇ ਲੋਕਾਂ ਦੇ ਵਿੱਚ ਇਸ ਧੱਕੇ ਸ਼ਾਹੀ ਖ਼ਿਲਾਫ਼ ਭਾਰੀ ਰੋਸ ਹੈ । ਇਸ ਕਰਕੇ ਪਾਰਟੀ ਵੱਲੋਂ ਫ਼ੈਸਲਾ ਕੀਤਾ ਗਿਆ 29 ਤਰੀਕ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਰਾਓ ਕੀਤਾ ਜਾਵੇ। ਉਨ੍ਹਾਂ ਨੇ ਇਸ ਉਦੋਂ ਉਸ ਪ੍ਰਦਰਸ਼ਨ ਦੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਇਸ ਮੌਕੇ ਗਗਨਦੀਪ ਸਿੰਘ ਪਾਇਲ, ਹਰਬਤ ਸਿੰਘ ਪਾਇਲ, ਮੋਹਣ ਸਿੰਘ ਦੋਰਾਹਾ, ਗੁਰਬਚਨ ਸਿੰਘ ਦੋਰਾਹਾ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਰਾਜਗੜ੍ਹ, ਪ੍ਰਭਜੋਤ ਸਿੰਘ ਸੋਢੀ ਅਤੇ ਅਮਨ ਰਾਮਪੁਰ ਹਾਜ਼ਰ ਸਨ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿੱਚ ਸੁਖਵਿੰਦਰ ਸਿੰਘ ਸੁਖੀ ਅੜੈਚਾ, ਗੁਰਿੰਦਰਜੀਤ ਸਿੰਘ, ਅਮਰਜੀਤ ਸਿੰਘ, ਰਮਨਦੀਪ ਸਿੰਘ, ਬਲਦੇਵ ਸਿੰਘ, ਗੁਰਿੰਦਰ ਸਿੰਘ, ਗੁਰਮੁਖ ਸਿੰਘ, ਕ੍ਰਿਸ਼ਨ ਸਿੰਘ, ਭਵਨ ਸਿੰਘ, ਪ੍ਰਿੰਸਦੀਪ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ ਆਦਿ ਸ਼ਾਮਿਲ ਹਨ।