15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਕੈਂਡਲ ਮਾਰਚ

Ad Position 21
No active advertisement
ਅਜੀਤ ਡੈਸਕ 29-07-2026

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਲਲਹੇੜੀ ਚੌਂਕ ਵਿਖੇ ਇੱਕ ਜ਼ਿਲ੍ਹਾ ਪੱਧਰੀ ਰੋਸ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਸਾਬਕਾ ਮੰਤਰੀ ਗੁਰਕੀਰਤ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕੀਤੀ। ਇਸ ਮੌਕੇ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਅੱਜ ਦੇਸ਼ ਦਾ ਭਵਿੱਖ ਯਾਨੀ ਸਾਡੇ ਨੌਜਵਾਨ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਪੇਪਰ ਲੀਕ ਹੋਣ ਨਾਲ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਸੁਪਨਿਆਂ ’ਤੇ ਪਾਣੀ ਫਿਰ ਗਿਆ ਹੈ, ਜਦਕਿ ਸ਼ਾਂਤਮਈ ਢੰਗ ਨਾਲ ਇਨਸਾਫ਼ ਮੰਗ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ, ਉਨ੍ਹਾਂ ਦੀ ਸੁਰੱਖਿਆ ਅਤੇ ਸੁਨਹਿਰੇ ਭਵਿੱਖ ਲਈ ਚਟਾਨ ਵਾਂਗ ਡਟ ਕੇ ਖੜ੍ਹੀ ਰਹੇਗੀ। ਇਸ ਕੈਂਡਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ, ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਅਤੇ ਸੌਂਦ ਨੇ ਖੰਨਾ ਵਿੱਚ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਕਿਹਾ, ਖੰਨਾ ਹਲਕੇ ਦੇ 30 ਪਿੰ... ਅਗਲੀ ਖ਼ਬਰ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੀ ਕਾਫ਼ੀ ਨਹੀਂ, ਸਗੋਂ ਮਾਮਲੇ ਦੀ ’ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਮੁਤਾਬਿਕ...
Ad Position 24