15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਸੰਬੰਧੀ ਸ਼ਕਤੀ ਸਕੂਲ ’ਚ ਕਰਵਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 29-07-2026

ਸਾਹਨੇਵਾਲ, 28 ਜੁਲਾਈ (ਹਨੀ ਚਾਠਲੀ)-ਅੱਜ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਸਿੱਧੂ ਹਸਪਤਾਲ ਦੋਰਾਹਾ ਵਲੋਂ ਵਿਦਿਆਰਥੀਆਂ ਨੂੰ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਇਨ੍ਹਾਂ ਬਿਮਾਰੀਆਂ ਅਤੇ ਉਨ੍ਹਾਂ ਦੇ ਬਚਾਅ ਲਈ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਪਣੇ ਘਰਾਂ ’ਚ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ ਅਤੇ ਫ਼ਰਿਜਾਂ ਦੀਆਂ ਟਰੇਆਂ ਦੀ ਹਫ਼ਤੇ ਚ ਇਕ ਵਾਰ ਸਫ਼ਾਈ ਜ਼ਰੂਰ ਕਰਨ। ਮਨਵਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਥੋੜ੍ਹੀ ਜਿਹੀ ਸਾਵਧਾਨੀ ਵਰਤੀਏ ਤਾਂ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਤੋਂ ਫੈਲਣ ਵਾਲੀਆਂ ਖ਼ਤਰਨਾਕ ਬਿਮਾਰੀਆਂ ਤੋਂ ਸੁਰੱਖਿਅਤ ਰੱਖ ਸਕਦੇ ਹਾਂ। ਇਸ ਮੌਕੇ ਸਕੂਲ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਸਿਹੌੜਾ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੂੰ ਆਈ. ਆਈ. ਟੀ ਰੋਪੜ ਵਿਚ ਮਿਲਿਆ ਦਾਖਲਾ ਅਗਲੀ ਖ਼ਬਰ ਪੰਜਾਬ ਬਾਜ਼ੀਗਰ ਸਮਾਜ ਭਵਨ ਟਰੱਸਟ ਨੇ ਵਿਧਾਇਕ ਗਿਆਸਪੁਰਾ ਕੋਲ ਸਮਾਜ ਭਵਨ ਲਈ ਜ਼ਮੀਨ ਅਲਾਟ ਕਰਨ ਦੀ ਕੀਤੀ ਮੰਗ
Ad Position 24