ਪਾਇਲ, 28 ਜੁਲਾਈ (ਪ. ਪ. ਰਾਹੀਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦੇ ਕਬੱਡੀ ਖਿਡਾਰੀਆਂ ਨੇ ਅੰਡਰ 17 ਸਾਲ ਲੜਕਿਆਂ ਨੈਸ਼ਨਲ ਸਟਾਈਲ ਕਬੱਡੀ ਦੇ ਜੋਨਲ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਇੰਚਾਰਜ ਕਮਲਜੀਤ ਮਾਂਗਟ ਨੇ ਲੈਕਚਰਾਰ ਬਲਜਿੰਦਰ ਕੌਰ, ਡੀ. ਪੀ. ਈ ਹਰਵਿੰਦਰ ਸਿੰਘ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਬਣਾਉਂਦੀਆਂ ਹਨ, ਇਨ੍ਹਾਂ ਨਾਲ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ ਤੇ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ਼ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰੱਖ ਸਕਦੇ ਹਾਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਜੱਸਾ ਸਿੰਘ ਬੇਰ ਖੁਰਦ ਤੇ ਖਿਡਾਰੀਆਂ ਦੇ ਸਹਾਇਕ ਹਾਜ਼ਰ ਸਨ।