09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਾਬਾਲਗ ਲੜਕੇ ਦੀ ਕੁੱਟਮਾਰ ਤੋਂ ਬਾਅਦ ਘਰ ਆ ਕੇ ਹੋਈ ਮੌਤ

Ad Position 21
No active advertisement
ਅਜੀਤ ਡੈਸਕ 30-07-2026

ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਸਹਿਜੋ ਮਾਜਰਾ ਦਾ ਰਹਿਣ ਵਾਲਾ ਅਸ਼ੋਕ ਕੁਮਾਰ (16) ਜੋ ਕਿ ਮਜ਼ਦੂਰੀ ਕਰਨ ਲਈ ਠੇਕੇਦਾਰ ਨਾਲ ਡੇਰਾ ਬਾਬਾ ਨਾਨਕ ਗਿਆ ਸੀ ਉੱਥੇ ਝਗੜੇ ਤੋਂ ਬਾਅਦ ਹੋਈ ਕੁੱਟਮਾਰ ਤੋਂ ਬਾਅਦ ਉਸ ਦੀ ਮੌਤ ਹੋ ਗਈ ਜਿਸ ‘ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਗੰਗਾ ਰਾਮ ਨੇ ਦੱਸਿਆ ਕਿ ਉਸ ਦਾ ਪੁੱਤਰ ਅਸ਼ੋਕ ਕੁਮਾਰ ਕੱਲ੍ਹ ਠੇਕੇਦਾਰ ਨਾਲ ਡੇਰਾ ਬਾਬਾ ਨਾਨਕ (ਬਟਾਲਾ) ਵਿਖੇ ਗੁਦਾਮਾਂ ਵਿਚ ਕਣਕ ਦੀ ਢੋਆ-ਢੁਆਈ ਲਈ ਗਿਆ ਸੀ। ਉੱਥੇ ਆਪਸ ਵਿਚ ਮਜ਼ਦੂਰ ਲੜ ਪਏ ਜਿਸ ਕਾਰਨ ਅਸ਼ੋਕ ਕੁਮਾਰ ਦੇ ਗੁੱਝੀਆਂ ਸੱਟਾਂ ਲੱਗੀਆਂ। ਇਲਾਜ ਲਈ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਦੌਰਾਨ ਉਸ ਨੂੰ ਛੁੱਟੀ ਦੇ ਦਿੱਤੀ ਗਈ। ਅਸ਼ੋਕ ਕੁਮਾਰ ਕੱਲ੍ਹ ਦੇਰ ਸ਼ਾਮ ਮਜ਼ਦੂਰੀ ਕਰਨ ਤੋਂ ਬਾਅਦ ਵਾਪਸ ਘਰ ਆ ਗਿਆ ਅਤੇ ਅੱਜ ਸਵੇਰੇ ਉਸ ਦੀ ਘਰ ਵਿਚ ਹੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਲੜਾਈ ਦੌਰਾਨ ਉਸ ਦੇ ਸਰੀਰ ਅੰਦਰ ਗੁੱਝੀਆਂ ਸੱਟਾਂ ਲੱਗੀਆਂ ਜਿਸ ਕਾਰਨ ਉਸ ਦੀ ਮੌਤ ਹੋਈ। ਇਸ ਸਬੰਧੀ ਮਾਛੀਵਾੜਾ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ ‘ਤੇ ਡੀ.ਐੱਸ.ਪੀ. ਸਮਰਾਲਾ ਅਤੇ ਥਾਣਾ ਮੁਖੀ ਮਾਛੀਵਾੜਾ ਸਬ-ਇੰਸਪੈਕਟਰ ਚਰਨਜੀਤ ਸਿੰਘ ਵੀ ਪੁੱਜੇ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਘਟਨਾ ਸਬੰਧੀ ਡੇਰਾ ਬਾਬਾ ਨਾਨਕ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਉਹ ਜਲਦ ਹੀ ਮੌਕੇ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਅਸ਼ੋਕ ਕੁਮਾਰ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ ਆ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਦਾ ਮੰਗਣੀ ਹੋਈ ਸੀ ਅਤੇ 2 ਮਹੀਨੇ ਬਾਅਦ ਇਸ ਦਾ ਵਿਆਹ ਹੋਣਾ ਸੀ। ਅੱਜ ਜਵਾਨ ਪੁੱਤ ਦੀ ਮੌਤ ਹੋਣ ਕਾਰਨ ਪਰਿਵਾਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਜਿੱਥੇ ਉਸ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋਣੀਆਂ ਸਨ ਉੱਥੇ ਉਸ ਦੀ ਮੌਤ ਨਾਲ ਘਰ ਵਿਚ ਮਾਹੌਲ ਗ਼ਮਗੀਨ ਬਣ ਗਿਆ।

Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਵਲੋਂ ਰੋਸ ਮੁਜ਼ਾਹਰਾ ਅਤੇ ਹੜਤਾਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ ਬਣੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ
Ad Position 24