10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ-ਢਿੱਲੋਂ

Ad Position 21
No active advertisement
ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦੇ ਕਾਫ਼ੀ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਹੜਤਾਲਾਂ ‘ਤੇ ਹਨ ਪਰ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੱਜ ਮਾਛੀਵਾੜਾ ਅਨਾਜ ਮੰਡੀ ਵਿਖੇ ਪਹੁੰਚੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਹਿਲਾਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ‘ਤੇ ਅੰਨ੍ਹੇਵਾਹ ਲਾਠੀਆਂ ਵਰਸਾਈਆਂ ਗਈਆਂ ਅਤੇ ਫਿਰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨੂੰ ਵੀ ਪੁਲਸ ਨੇ ਬੁਰੀ ਤਰ੍ਹਾਂ ਕੁੱਟਿਆ ਜਿਸ ਕਾਰਨ ਅੱਜ ਸੂਬੇ ਦੇ ਸਾਰੇ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਠੀਚਾਰਜ ਕੋਈ ਹੱਲ ਨਹੀਂ ਬਲਕਿ ਸਰਕਾਰ ਹੜਤਾਲ ‘ਤੇ ਬੈਠੇ ਕਰਮਚਾਰੀਆਂ ਦੀਆਂ ਜੋ ਮੰਗਾਂ ਹਨ ਉਨ੍ਹਾਂ ਨੂੰ ਤੁਰੰਤ ਮੰਨੇ। ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਝੂਠੇ ਚੋਣ ਵਾਅਦੇ ਕਰ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਦੂਸਰੇ ਪਾਸੇ ਅੱਜ ਹਰੇਕ ਵਰਗ ਦੇ ਲੋਕ ਅਕਾਲੀ ਸਰਕਾਰ ਸਮੇਂ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿਧਾਨ ਸਭਾ ਹਲਕਾ ਸਾਹਨੇਵਾਲ ਤੇ ਸਮਰਾਲਾ ਵਿਚ ਰਿਕਾਰਡਤੋੜ ਵਿਕਾਸ ਕਾਰਜ ਹੋਏ ਅਤੇ ਪਿੰਡਾਂ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਪਰ ਅੱਜ ਪਿੰਡ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਨੂੰ ਤਰਸ ਰਹੀਆਂ ਹਨ। ਢਿੱਲੋਂ ਨੇ ਕਿਹਾ ਕਿ ਲੋਕਾਂ ਦੇ ਅਥਾਹ ਪਿਆਰ ਸਕਦਾ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਅਤੇ ਮੁਲਾਜ਼ਮਾਂ ਤੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਟਹਿਲ ਸਿੰਘ ਔਜਲਾ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਅਮਰੀਕ ਸਿੰਘ ਔਜਲਾ, ਅਰਵਿੰਦਰਪਾਲ ਸਿੰਘ ਵਿੱਕੀ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਜਥੇਦਾਰ ਚਰਨਜੀਤ ਸਿੰਘ ਲੱਖੋਵਾਲ, ਹਨੀ ਮਾਂਗਟ ਰਾਮਗੜ੍ਹ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਨੁਸ਼ਾਸਨ ਭੰਗ ਕਰਨ ’ਤੇ ਸਕੂਲੀ ਵਿਦਿਆਰਥੀ ਨੂੰ ਪ੍ਰਿੰਸੀਪਲ ਨੇ ਲਗਾਈ ਡਾਂਟ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਮੀਟਿੰਗ, ਸਾਵਣ ਮਹੀਨੇ ਵਿਚ ਰਚਨਾਵਾਂ ਦੀ ਬਾਰਿਸ਼ ਹੋਈ
Ad Position 24