10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਨੁਸ਼ਾਸਨ ਭੰਗ ਕਰਨ ’ਤੇ ਸਕੂਲੀ ਵਿਦਿਆਰਥੀ ਨੂੰ ਪ੍ਰਿੰਸੀਪਲ ਨੇ ਲਗਾਈ ਡਾਂਟ

Ad Position 21
No active advertisement
ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਅੱਜ ਪੂਰੀ ਦੁਨੀਆਂ ਵਿਚ ਚੇਲੇ ਆਪਣੇ ਗੁਰੂ ਨੂੰ ਪ੍ਰਣਾਮ ਕਰ ਰਹੇ ਹਨ ਕਿ ਉਨ੍ਹਾਂ ਵਲੋਂ ਦਰਸਾਏ ਮਾਰਗਾਂ ‘ਤੇ ਪਹੁੰਚ ਕੇ ਬੁਲੰਦੀ ਹਾਸਲ ਕੀਤੀ ਹੈ ਪਰ ਇਸ ਦੇ ਉਲਟ ਇੱਕ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਗਿਆਰ੍ਹਵੀਂ ਜਮਾਤ ਦੇ ਨਾਬਾਲਗ ਲੜਕੇ ਨੂੰ ਸਕੂਲ ਦੇ ਪ੍ਰਿੰਸੀਪਲ ਨੇ ਇਸ ਗੱਲ ਦੀ ਡਾਂਟ ਲਗਾਈ ਕਿ ਉਸ ਨੇ ਆਪਣੇ ਸਰੀਰ ‘ਤੇ ਕਈ ਤਰ੍ਹਾਂ ਦੇ ਟੈਟੂ ਬਣਵਾਏ ਹੋਏ ਹਨ, ਹੇਅਰ ਸਟਾਈਲ ਵੀ ਅਨੋਖਾ ਰੱਖਿਆ ਹੋਇਆ ਅਤੇ ਨਾਲ ਹੀ ਇੰਚਾਰਜ ਨੇ ਇਹ ਸ਼ਿਕਾਇਤ ਲਗਾਈ ਕਿ ਇਹ ਵਿਦਿਆਰਥੀ ਸਕੂਲ ਵਿਚ ਅਨੁਸ਼ਾਸਨ ਵੀ ਭੰਗ ਕਰਦਾ ਹੈ। ਪ੍ਰਿੰਸੀਪਲ ਵਲੋਂ ਜਦੋਂ ਇਸ ਵਿਦਿਆਰਥੀ ਦੀ ਡਾਂਟ ਲਗਾਈ ਜਾ ਰਹੀ ਸੀ ਤਾਂ ਉਹ ਅੱਗੋਂ ਆਪਣੀ ਗ਼ਲਤੀ ਮੰਨਣ ਦੀ ਬਜਾਏ ਬਹਿਸ ਕਰਨ ਲੱਗਾ ਅਤੇ ਦੋਵਾਂ ਵਿਚਕਾਰ ਤਕਰਾਰ ਵਧ ਗਈ। ਵਿਦਿਆਰਥੀ ਨੇ ਪ੍ਰਿੰਸੀਪਲ ਦੀ ਡਾਂਟ ਨੂੰ ਮਨ ਵਿਚ ਰੱਖਿਆ ਅਤੇ ਛੁੱਟੀ ਉਪਰੰਤ ਜਦੋਂ ਪ੍ਰਿੰਸੀਪਲ ਆਪਣੇ ਸਕੂਟਰ ‘ਤੇ ਸਵਾਰ ਹੋ ਘਰ ਲਈ ਜਾਣ ਲੱਗਾ ਤਾਂ ਰਸਤੇ ਵਿਚ ਉਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇਹ ਲੜਕਾ ਫ਼ਰਾਰ ਹੋ ਗਿਆ ਪਰ ਨਾਲ ਹੀ ਦੂਰ ਖੜ੍ਹੇ ਇੱਕ ਹੋਰ ਵਿਦਿਆਰਥੀ ਨੇ ਪ੍ਰਿੰਸੀਪਲ ‘ਤੇ ਹੋਏ ਹਮਲੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਅੱਜ ਸਵੇਰੇ ਜਦੋਂ ਸਕੂਲ ਜਾ ਕੇ ਪੱਤਰਕਾਰਾਂ ਨੇ ਕੈਂਪਸ ਮੈਨੇਜਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਜਿਸ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਨਾਲ ਹੀ ਵਿਦਿਆਰਥੀ ਦਾ ਨਾਮ ਸਕੂਲ ‘ਚੋਂ ਕੱਟ ਦਿੱਤਾ ਗਿਆ ਹੈ।
ਇਸ ਸਬੰਧੀ ਥਾਣਾ ਮਾਛੀਵਾੜਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ’ਤੇ ਇੱਕ ਵਿਦਿਆਰਥੀ ਵਲੋਂ ਹਮਲਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਹੈ। ਇਹ ਵੀ ਸ਼ਿਕਾਇਤ ਮਿਲੀ ਹੈ ਕਿ ਹਮਲੇ ਦੀ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਹੈ ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਵੀਡੀਓ ਕਿਸ ਨੇ ਵਾਇਰਲ ਕੀਤੀ। ਥਾਣਾ ਮੁਖੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਥਾਣੇ ਬੁਲਾਇਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ-ਢਿੱਲੋਂ
Ad Position 24