10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ

Ad Position 21
No active advertisement
ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੇ ਵਿਦਿਆਰਥੀਆਂ ਨੇ ਸਮਰਾਲਾ ਜ਼ੋਨਲ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਰੱਸਾਕਸ਼ੀ ਖੇਡ ਮੁਕਾਬਲਿਆਂ ‘ਚ ਜਿੱਤ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਲੜਕੀਆਂ (ਅੰਡਰ-14) ਰੱਸਾਕਸ਼ੀ ਮੁਕਾਬਲੇ ‘ਚ ਪਹਿਲਾ ਸਥਾਨ, ਲੜਕੀਆਂ (ਅੰਡਰ-19) ਰੱਸਾਕਸ਼ੀ ਮੁਕਾਬਲੇ ‘ਚ ਪਹਿਲਾ ਸਥਾਨ ਤੇ ਲੜਕੀਆਂ (ਅੰਡਰ-17) ਨੇ ਰੱਸਾਕਸ਼ੀ ਮੁਕਾਬਲੇ ‘ਚ ਦੂਜਾ ਸਥਾਨ ਪ੍ਰਾਪਤ ਕੀਤਾ। ਐੱਮ.ਡੀ. ਹਰਪਾਲ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਅਤੇ ਅੱਗੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਪੋਰਟਸ ਇੰਚਾਰਜ ਦਵਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਵਧੀਆ ਨਤੀਜੇ ਦੀ ਪ੍ਰਾਪਤੀ ਲਈ ਭਰਪੂਰ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਉੱਚੀਆਂ ਬੁਲੰਦੀਆਂ ਨੂੰ ਛੂਹਣ ਦੀ ਕਾਮਨਾ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਬੰਤ ਸਿੰਘ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਇਸੇ ਤਰ੍ਹਾਂ ਮਿਹਨਤ ਕਰਨ ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰ: ਰਜਿੰਦਰ ਸਿੰਘ ਬਾਜਵਾ ਅਤੇ ਸਮੂਹ ਅਧਿਆਪਕ ਸਾਹਿਬਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਧਰਨੇ ’ਚ ਸ਼ਾਮਿਲ ਹੋਏ ਕਾਮਿਲ ਅਮਰ ਸਿੰਘ ਅਗਲੀ ਖ਼ਬਰ ਸਵ. ਗੁਰਚਰਨ ਸਿੰਘ ਮਿੱਠੇਵਾਲ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ * ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਨੇ ਕੀਤਾ ਖ਼ੂ...
Ad Position 24