03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ੈਕਟਰੀ ’ਚ ਕੰਮ ਕਰਨ ਵਾਲਾ ਮਜ਼ਦੂਰ ਭੇਦਭਰੇ ਢੰਗ ’ਚ ਲਾਪਤਾ

Ad Position 21
No active advertisement
ਅਜੀਤ ਡੈਸਕ 31-07-2026
ਮਾਛੀਵਾੜਾ ਸਾਹਿਬ, 30 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ-ਕੁਹਾੜਾ ਮਾਰਗ ‘ਤੇ ਸਥਿਤ ਇੱਕ ਫ਼ੈਕਟਰੀ ਵਿਚ ਕੰਮ ਕਰਦਾ ਇੱਕ ਮਜ਼ਦੂਰ ਅਸ਼ੋਕ ਕੁਮਾਰ ਵਾਸੀ ਪਿੰਡ ਮਾਨਗੜ੍ਹ, ਥਾਣਾ ਕੂੰਮਕਲਾਂ ਭੇਤਭਰੇ ਢੰਗ ਨਾਲ ਲਾਪਤਾ ਹੈ ਅਤੇ ਉਸ ਦੇ ਪੁੱਤਰ ਨੇ ਕਿਹਾ ਕਿ ਉਸ ਨੂੰ ਕਿਸੇ ਨੇ ਅਗਵਾ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਲਾਪਤਾ ਹੋਏ ਅਸ਼ੋਕ ਕੁਮਾਰ ਦੇ ਪੁੱਤਰ ਨੀਰਜ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਕਰੀਬ 6 ਮਹੀਨੇ ਪਹਿਲਾਂ ਪੰਜਾਬ ਮਜ਼ਦੂਰੀ ਕਰਨ ਆਇਆ ਸੀ। ਉਸ ਨੇ ਦੱਸਿਆ ਕਿ ਉਸ ਦਾ ਪਿਤਾ ਅਸ਼ੋਕ ਕੁਮਾਰ ਆਪਣੇ ਸਾਥੀ ਪ੍ਰਦੀਪ ਕੁਮਾਰ ਨਾਲ ਮਾਛੀਵਾੜਾ ਨੇੜੇ ਧਾਗਾ ਫ਼ੈਕਟਰੀ ਵਿਚ ਠੇਕੇਦਾਰ ਨਾਲ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ। ਲੰਘੀ 20 ਜੁਲਾਈ ਨੂੰ ਪ੍ਰਦੀਪ ਕੁਮਾਰ ਦਾ ਫ਼ੋਨ ਆਇਆ ਕਿ ਉਸ ਦਾ ਪਿਤਾ ਨਾ ਘਰ ਆਇਆ ਤੇ ਨਾ ਹੀ ਫ਼ੈਕਟਰੀ ਵਿਚ ਕੰਮ ਕਰਨ ਪੁੱਜ ਰਿਹਾ ਹੈ। ਨੀਰਜ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਉਸ ਨੇ ਕੂੰਮਕਲਾਂ ਥਾਣਾ ਵਿਖੇ ਆਪਣੇ ਪਿਤਾ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਇਸ ਦੌਰਾਨ ਉਸ ਨੂੰ ਆਪਣੇ ਪਿਤਾ ਦੇ ਫ਼ੋਨ ਤੋਂ ਕਾਲ ਆਈ ਅਤੇ ਵਿਅਕਤੀ ਨੇ ਕਿਹਾ ਕਿ ਜੇਕਰ ਆਪਣੇ ਪਿਤਾ ਨੂੰ ਵਾਪਸ ਚਾਹੁੰਦੇ ਹਨ ਤਾਂ 20 ਹਜ਼ਾਰ ਰੁਪਏ ਉਸ ਦੇ ਖਾਤੇ ਵਿਚ ਪਾਉਣ। ਨੀਰਜ ਕੁਮਾਰ ਨੇ ਦੱਸਿਆ ਕਿ ਉਸ ਨੇ 10 ਹਜ਼ਾਰ ਰੁਪਏ ਫ਼ੋਨ ਕਰਨ ਵਾਲੇ ਵਿਅਕਤੀ ਦੇ ਫ਼ੋਨ ਵਿਚ ਪਾ ਦਿੱਤੇ ਪਰ ਉਸ ਨੇ ਹੋਰ ਪੈਸਿਆਂ ਦੀ ਮੰਗ ਕੀਤੀ। ਕੂੰਮਕਲਾਂ ਪੁਲਿਸ ਵਲੋਂ ਇਹ ਮਾਮਲਾ ਮਾਛੀਵਾੜਾ ਪੁਲਸ ਥਾਣਾ ਅਧੀਨ ਕਹਿ ਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤਾ। ਨੀਰਜ ਕੁਮਾਰ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਸ਼ਿਕਾਇਤ ਅਤੇ ਸਾਰਾ ਮਾਮਲਾ ਪੁਲਿਸ ਥਾਣਾ ਦੇ ਧਿਆਨ ਵਿਚ ਲਿਆ ਦਿੱਤਾ ਹੈ ਅਤੇ ਉਸ ਦੇ ਪਿਤਾ ਦੇ ਮੋਬਾਇਲ ਨੰਬਰ ਤੋਂ ਫ਼ੋਨ ਕਰਨ ਵਾਲਾ ਵਿਅਕਤੀ ਅੱਜ ਵੀ ਉਸ ਕੋਲੋਂ ਹੋਰ ਫਿਰੌਤੀ ਦੀ ਮੰਗ ਕਰ ਰਿਹਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਜੀਰਖ ’ਤੇ ਪਰਚਾ ਦਰਜ ਅਗਲੀ ਖ਼ਬਰ ਦਿੱਲੀ ਦੇ ਗੁਰੂ ਘਰਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਹਮਦਰਦੀ ਦਿਖਾਉਣਾ ਸ਼ਲਾਘਾਯੋਗ ਕੰਮ
Ad Position 24
No active advertisement