ਖੰਨਾ, 30 ਜੁਲਾਈ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਮੀਤ ਪ੍ਰਧਾਨ ਸੰਜੇ ਸਹਿਗਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ। ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਜਨਤਾ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ ’ਚ ਲਿਆਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹੀ ਅੱਜ ਦੇਸ਼ ਦੇ ਇਕਲੌਤੇ ਨੇਤਾ ਹਨ ਜੋ ਸੰਵਿਧਾਨ ਨੂੰ ਬਚਾਉਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜ ਰਹੇ ਹਨ। ਦੇਸ਼ ਦੀ ਜਨਤਾ ਦੀਆਂ ਸਮੱਸਿਆਵਾਂ ’ਤੇ ਸਿਰਫ ਕਾਂਗਰਸ ਹੀ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਦਾ ਅਸਲੀ ਚਿਹਰਾ ਦੇਖ ਲਿਆ ਹੈ। ਹੁਣ ਲੋਕ ਤਬਦੀਲੀ ਚਾਹੁੰਦੇ ਹਨ ਅਤੇ ਉਹ ਤਬਦੀਲੀ ਦਾ ਨਾਂ ਹੈ- ਕਾਂਗਰਸ। ਕਾਂਗਰਸ ਹੀ ਪੰਜਾਬ ਦੇ ਵਿਕਾਸ ਨੂੰ ਅਤੇ ਤਰੱਕੀ ਨੂੰ ਮੁੜ ਬਹਾਲ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ’ਚ ਕਾਂਗਰਸ ਦੀ ਲਹਿਰ ਹੈ ਤੇ ਅਗਲੀ ਸਰਕਾਰ ਕਾਂਗਰਸ ਦੀ ਹੀ ਆਵੇਗੀ।