02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਜੋਗੀਮਾਜਰਾ ’ਚ ਬੂਥ ਕਮੇਟੀ ਬਣਾਉਣ ਲਈ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026

ਮਲੌਦ, 31 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਯੂਥ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ ਅਤੇ ਹੋਰਨਾਂ ਆਗੂਆਂ ਵਲੋਂ ਪਿੰਡਾਂ ਵਿਚ ਬੂਥ ਕਮੇਟੀਆਂ ਦੇ ਗਠਨ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬਲਾਕ ਮਲੌਦ ਦੇ ਪਿੰਡ ਜੋਗੀਮਾਜਰਾ ਵਿਖੇ ਯੂਥ ਆਗੂ ਧਨਮਿੰਦਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਮੀਟਿੰਗ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਨੌਜੁਆਨ ਵੀ ਸ਼ਾਮਿਲ ਹੋਏ। ਸੰਬੋਧਨ ਕਰਦਿਆਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਸਰਕਲ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਪੰਜਾਬ ਵਾਸੀ ਸਮਝ ਚੁੱਕੇ ਹਨ ਕਿ ਪੰਜਾਬ ਦਾ ਸ਼ਾਸਨ ਸਹੀ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਹੀ ਯੋਗ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ, ਜਿਸ ਲਈ ਪੰਜਾਬ ਦੇ ਹਿਤ ਵੱਡੇ ਹਨ। ਜਦਕਿ ਬਾਕੀ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ, ਜਿਨ੍ਹਾਂ ਨੂੰ ਦਿੱਲੀ ਵਾਲੀ ਹਾਈਕਮਾਂਡ ਅਨੁਸਾਰ ਚੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੀਟਿੰਗਾਂ ਦੌਰਾਨ ਭਾਰੀ ਉਤਸ਼ਾਹ ਮਿਲ ਰਿਹਾ ਹੈ। ਇਸ ਮੌਕੇ ਸਰਬਜੀਤ ਸਿੰਘ, ਦਰਸ਼ਨ ਸਿੰਘ, ਨਿੰਦਾ ਜੋਗੀਮਾਜਰਾ, ਗੁਰਮਨ ਸਿੰਘ, ਬੁੱਧ ਸਿੰਘ, ਕੋਮਲਪ੍ਰੀਤ ਸਿੰਘ, ਗੋਲੂ ਸਿੰਘ, ਹਰਪ੍ਰੀਤ ਸਿੰਘ, ਕਾਕਾ ਜੋਗੀਮਾਜਰਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਗਰੁੱਪ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਨੇ ਖੋ-ਖੋ ’ਚ ਕੀਤਾ ਸੋਨ ਤਗਮਾ ਪ੍ਰਾਪਤ
Ad Position 24
No active advertisement