01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਰਪ੍ਰੀਤ ਸਿੰਘ ਸਿਮਕ ਵਲੋਂ ਸਾਇਆਂ ਕਲਾਂ ਅਤੇ ਖ਼ੁਰਦ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 01-08-2026
ਡੇਹਲੋਂ, 31 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ (ਸਾਬਕਾ ਜੱਜ) ਨੇ ਸਾਇਆਂ ਕਲਾਂ ਅਤੇ ਸਾਇਆਂ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੂਹ ਵਰਗਾਂ ਦੇ ਲੋਕਾਂ ਨੂੰ ਪਾਰਟੀ ਦੀਆਂ ਉਸਾਰੂ ਨੀਤੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਦੋਵਾਂ ਪਿੰਡਾਂ ਦੇ ਪਾਰਟੀ ਨਾਲ ਜੁੜੇ ਪਰਿਵਾਰਾਂ ਨੇ ਇੱਕਜੁੱਟ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਜੰਗ ਵਿਚ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆਪਸੀ ਏਕਤਾ ਅਤੇ ਮਜ਼ਬੂਤ ਸੰਗਠਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਵੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਪਿੰਡਾਂ ਅੰਦਰ ਸਮੂਹ ਵਰਗਾਂ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਹਰ ਪਾਰਟੀ ਅਹੁਦੇਦਾਰ ਨਾਲ ਸੰਪਰਕ ਕਰ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ। ਹਲਕਾ ਇੰਚਾਰਜ ਸਿਮਕ ਨੇ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਕਿ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਮਿਲ ਰਹੇ ਪਾਰਟੀ ਪੱਖੀ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਪਾਰਟੀ ਨੂੰ ਅੱਗੇ ਲਿਆਉਣਾ ਲੋਚਦੇ ਹਨ। ਇਸ ਸਮੇਂ ਸਾਬਕਾ ਚੇਅਰਮੈਨ ਕੈਪਟਨ ਹਰਬੰਸ ਸਿੰਘ ਸਾਇਆਂ, ਕੇਸਰ ਸਿੰਘ ਸ਼ੰਕਰ, ਰਣਬੀਰ ਸਿੰਘ ਸ਼ੰਕਰ, ਦਵਿੰਦਰਪਾਲ ਸਿੰਘ, ਸੁਦਾਗਰ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ, ਕੇਵਲ ਸਿੰਘ ਭੱਟੀ, ਸੁਖਦੇਵ ਸਿੰਘ, ਪੰਚ ਗੁਰਮੀਤ ਸਿੰਘ, ਜਗਦੇਵ ਸਿੰਘ ਜੱਗੀ, ਦਵਿੰਦਰ ਸਿੰਘ, ਬੰਤ ਸਿੰਘ, ਹਰਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਵਨ ਰਕਬਾ ਵਿਖੇ ਮਿਲਾਪ ਦਿਵਸ ਸਮਾਗਮ ਦੀ ਸਫ਼ਲਤਾ ਲਈ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀਂ ਹੇਠ ਮੀਟਿੰਗ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
Ad Position 24
No active advertisement