01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਵੋਦਿਆ ਵਿਦਿਆਲਯ ਸਮਿਤੀ ’ਚ ਛੇਵੀਂ ਜਮਾਤ ਲਈ ਦਾਖ਼ਲੇ ਦੀ ਆਖ਼ਰੀ ਮਿਤੀ 7 ਅਗਸਤ

Ad Position 21
No active advertisement
ਅਜੀਤ ਡੈਸਕ 01-08-2026
ਕੁਹਾੜਾ 31 ਜੁਲਾਈ (ਸੰਦੀਪ ਸਿੰਘ ਕੁਹਾੜਾ)-ਨਵੋਦਿਆ ਵਿਦਿਆਲਯ ਸਮਿਤੀ ਵਲੋਂ ਸੈਸ਼ਨ 2027-28 ਲਈ 6ਵੀਂ ਜਮਾਤ ਵਿਚ ਦਾਖ਼ਲੇ ਸੰਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਜਵਾਹਰ ਨਵੋਦਿਆ ਵਿਦਿਆਲਯ, ਧਨਾਨਸੂ ਲੁਧਿਆਣਾ ਵਿਚ ਦਾਖਲਾ ਲੈਣ ਦੇ ਇੱਛੁਕ ਅਤੇ ਯੋਗ ਵਿਦਿਆਰਥੀਆਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਨਵੋਦਿਆ ਵਿਦਿਆਲਯ ਧਨਾਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਸਮਿਤੀ ਵਲੋਂ ਜਾਰੀ ਕੀਤੇ ਗਏ ਨਿਯਮਾਂ ਅਨੁਸਾਰ ਅਰਜ਼ੀ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ 7 ਅਗਸਤ 2026 ਨਿਰਧਾਰਿਤ ਕੀਤੀ ਗਈ ਹੈ। ਜਿਸ ਤਹਿਤ ਦਾਖਲਾ ਲੈਣ ਦੇ ਇੱਛਕ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਸੈਸ਼ਨ 2026-27 ਦੌਰਾਨ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਕਲਾਸ 5ਵੀਂ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਵਲੋਂ ਜਮਾਤ, ਤੀਜੀ, ਚੌਥੀ ਅਤੇ ਜਮਾਤ 5ਵੀਂ ਦੀ ਪੂਰੇ ਸੈਸ਼ਨ ਦੀ ਪੜ੍ਹਾਈ ਕੀਤੀ ਹੋਣੀ ਲਾਜ਼ਮੀ ਹੈ ਅਤੇ ਦਾਖ਼ਲੇ ਲਈ ਯੋਗਤਾ ਅਨੁਸਾਰ ਵਿਦਿਆਰਥੀ ਦੀ ਜਨਮ ਮਿਤੀ 1 ਮਈ 2015 ਤੋਂ 31 ਜੁਲਾਈ 2017 ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਆਨਲਾਈਨ ਅਰਜ਼ੀ ਭਰਨ ਲਈ ਨਵੋਦਿਆ ਵਿਦਿਆਲਯ ਸਮਿਤੀ ਦੀ ਅਧਿਕਾਰਕ ਵੈੱਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਸਮਿਤੀ ਵਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਮੇਂ ਸਿਰ ਅਰਜ਼ੀਆਂ ਭਰ ਕੇ ਇਸ ਮੌਕੇ ਦਾ ਲਾਭ ਉਠਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜੋ ਏਕੇ ਨੂੰ ਵਿਉਂਤਬੰਦੀ ਦਾ ਧੁਰਾ ਬਣਾਉਣਗੇ, ਉਹੀ ਕਾਮਯਾਬ ਹੋਣਗੇ। -ਵੀਨਸ ਲੋਮਬਰਾਡੀ ਅਗਲੀ ਖ਼ਬਰ ਭਵਨ ਰਕਬਾ ਵਿਖੇ ਮਿਲਾਪ ਦਿਵਸ ਸਮਾਗਮ ਦੀ ਸਫ਼ਲਤਾ ਲਈ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀਂ ਹੇਠ ਮੀਟਿੰਗ
Ad Position 24
No active advertisement