ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਵਲੋਂ ਪੈਨਸ਼ਨਰਜ਼ ਜੁਆਇੰਟ ਫ਼ਰੰਟ ਪੰਜਾਬ ਦੇ ਸੱਦੇ ‘ਤੇ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਖੰਨਾ ਸਰਕਲ ਦੇ ਮੰਡਲ ਯੂਨਿਟਾਂ ਦੇ ਪ੍ਰਧਾਨਾਂ, ਸਕੱਤਰਾਂ ਤੋਂ ਇਲਾਵਾ ਸਰਕਲ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ, ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਅਤੇ ਸਰਕਲ ਪੈ੍ਰੱਸ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਮਸਲਿਆਂ ਨੂੰ ਹੱਲ ਕਰਨ ਲਈ ਸੰਜੀਦਾ ਨਹੀਂ ਹੈ, ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਬੇਚੈਨੀ ਅਤੇ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਮੁਲਾਜ਼ਮਾਂ ਵਲੋਂ ਲੰਮੇ ਤੇ ਕੁਰਬਾਨੀਆਂ ਭਰੇ ਸੰਘਰਸ਼ਾਂ ਸਦਕਾ ਆਪਣੀ ਸੇਵਾ ਹਾਲਤਾਂ ਨਾਲ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਵੀ ਸਰਕਾਰ ਵਲੋਂ ਇਕ ਇਕ ਕਰ ਕੇ ਖੋਰਾ ਲਾਇਆ ਜਾ ਰਿਹਾ ਹੈ। ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਇਸ ਰੈਲੀ ਵਿਚ ਗੁਰਸੇਵਕ ਸਿੰਘ ਮੋਹੀ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਤਰਸੇਮ ਲਾਲ, ਰਾਮ ਗੋਪਾਲ, ਹਰਬੰਸ ਸਿੰਘ, ਮੰਡੇਰ ਸੁਰਜੀਤ ਸਿੰਘ, ਪਲਵਿੰਦਰ ਸਿੰਘ, ਜਗਦੇਵ ਸਿੰਘ, ਗੁਰਮੀਤ ਸਿੰਘ ਅਤੇ ਨਰਿੰਦਰ ਕੁਮਾਰ ਸ਼ਾਹੀ, ਸੰਤੋਖ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ ਅਤੇ ਸ਼ਾਮ ਮੁਰਾਰੀ ਆਦਿ ਸਾਥੀ ਸ਼ਾਮਿਲ ਹੋਏ।