16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲੈਕਚਰਾਰ ਕੇਡਰ ਯੂਨੀਅਨ ਵਲੋਂ ਮੰਤਰੀ ਮੁੰਡੀਆਂ ਰਾਹੀਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜਿਆ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਕੁਹਾੜਾ, 31 ਜੁਲਾਈ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਯੂਨੀਅਨ ਆਗੂਆਂ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਭੇਜਿਆ ਗਿਆ।ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਲੈਕਚਰਾਰ ਕੇਡਰ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਵੱਲ ਤੁਰੰਤ ਧਿਆਨ ਦੇਵੇ। ਉਨ੍ਹਾਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ, ਸਮਾਂਬੱਧ ਤਰੱਕੀਆਂ ਅਤੇ ਮਾਸਟਰ ਕੇਡਰ ਤੋਂ ਲੈਕਚਰਾਰਾਂ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਨਾ ਲਗਾਇਆ ਜਾਵੇ, ਤਾਂ ਜੋ ਉਹ ਆਪਣਾ ਪੂਰਾ ਧਿਆਨ ਵਿਦਿਆਰਥੀਆਂ ਦੀ ਸਿੱਖਿਆ ਉੱਤੇ ਕੇਂਦਰਿਤ ਕਰ ਸਕਣ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਯੂਨੀਅਨ ਦੀ ਮੀਟਿੰਗ ਕਰਵਾਈ ਜਾਵੇਗੀ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਗੁਰਦੀਪ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ ਘੁਡਾਣੀ (ਸਲਾਹਕਾਰ), ਦਵਿੰਦਰ ਸਿੰਘ ਗੁਰੂ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਖੱਖ, ਮਨਦੀਪ ਸਿੰਘ ਸੇਖੋਂ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਕਡਿਆਣਾ, ਬਲਰਾਜ ਸਿੰਘ ਗਰੇਵਾਲ ਅਤੇ ਅਲਬੇਲ ਸਿੰਘ ਪੁੜੈਣ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾ. ਕਿ. ਯੂ. ਏਕਤਾ (ਉਗਰਾਹਾਂ) ਵਲੋਂ ਗੁੰਡਾਗਰਦੀ ਖ਼ਿਲਾਫ਼ ਪਿੰਡ ਜੀਰਖ ’ਚ ਮੁਜ਼ਾਹਰਾ ਕੱਲ੍ਹ ਅਗਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਵਲੋਂ ਬਖ਼ਸ਼ਿਆ ਮੀਰੀ ਪੀਰੀ ਦਾ ਸਿਧਾਂਤ ਜ਼ੁਲਮ ਖ਼ਿਲਾਫ਼ ਹੱਕ, ਸੱਚ ’ਤੇ ਪਹਿਰਾ ਦੇਣ ਦਾ ਹੋਕਾ ਦਿੰਦਾ...
Ad Position 24