ਜਲ ਸਪਲਾਈ ਅਤੇ ਸੈਨੀੇਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ
ਵਿਧਾਨ ਸਭਾ ਸੈਸ਼ਨ ’ਚ ਇਨਲਿਸਟਮੈਂਟ ਵਰਕਰਾਂ ਨੂੰ ਨਵੇਂ ਆਰਡੀਨੈਸ ’ਚ ਸ਼ਾਮਿਲ ਕਰਨ ਲਈ ਫੈਸਲਾ ਕਰੇ ਪੰਜਾਬ ਸਰਕਾਰ- ਆਗੂ
ਪਾਇਲ, 1 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਦੇ ਫੈਸਲੇ ਤਹਿਤ ਅੱਜ ਇਥੇ ਜ਼ਿਲ੍ਹਾ ਲੁਧਿਆਣਾ ਦੀ ਬ੍ਰਾਂਚ ਕਮੇਟੀ ਦੋਰਾਹਾ ਵਲੋਂ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਤੇ ਇੱਕ ਮੰਗ ਪੱਤਰ ਦਿੱਤਾ ਗਿਆ।
ਜ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਮੁਲਾਜ਼ਮ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੰਗ ਪੱਤਰ ਦੇਣ ਸਮੇਂ। ਅਜੀਤ ਤਸਵੀਰ
02-08-2026
ਪਾਇਲ, 1 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਫੈਸਲੇ ਤਹਿਤ ਅੱਜ ਇਥੇ ਜ਼ਿਲ੍ਹਾ ਲੁਧਿਆਣਾ ਦੀ ਬ੍ਰਾਂਚ ਕਮੇਟੀ ਦੋਰਾਹਾ ਵਲੋਂ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਤੇ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਬ੍ਰਾਂਚ ਪ੍ਰਧਾਨ ਬਲਬੀਰ ਸਿੰਘ ਭੱਠਲ, ਜਨਰਲ ਸਕੱਤਰ ਅਮਰਜੀਤ ਸਿੰਘ ਜੱਲ੍ਹਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਰਾਹੀ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਟਸੋਰਸ ਅਧੀਨ ਇਕ ਵਰਕਰ ਦੇ ਰੂਪ ਵਿਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ, ਵਿਭਾਗ ਦੇ ਅਧਿਕਾਰੀਆਂ ਵਲੋਂ ਉਪਰੋਕਤ ਵਰਕਰਾਂ ਨੂੰ ਇਨਲਿਸਟਮੈਂਟ ਪਾਲਸੀ ਅਧੀਨ ਵਰਕਰਾਂ ਨੂੰ ਖੁਦ ਠੇਕੇਦਾਰ ਬਣਾ ਦਿੱਤਾ ਗਿਆ। ਵਰਤਮਾਨ ਸਮੇਂ ਦੌਰਾਨ ਵੀ ਇਨਲਿਸਟਮੈਂਟ ਪਾਲਸੀ ਅਧੀਨ ਰੈਗੂਲਰ ਮੁਲਾਜਮਾਂ ਵਾਂਗ ਹੀ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਸੈਸ਼ਨ ਵਿੱਚ ਇਹ ਕਾਨੂੰਨ ਪਾਸ ਕਰਕੇ ਇਨਲਿਸਟਮੈਂਟ ਵਰਕਰਾਂ ਨੂੰ ਈ. ਪੀ. ਐਫ. ਅਤੇ ਈ. ਐਸ. ਆਈ. ਸੀ. ਦੀ ਸਹੂਲਤ ਦਿੱਤੀ ਜਾਵੇ। ਇਸਦੇ ਨਾਲ ਹੀ ਸੂਬਾ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਜੱਥੇਬੰਦੀ ਵਲੋਂ ਮਜਬੂਰਨ ਸਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾਵੇਗਾ ਅਤੇ 9 ਅਗਸਤ 2026 ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿੱਚ ਵਰਕਰਾਂ ਵਲੋਂ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਲਗਾਤਾਰ ਮੋਰਚਾ ਲਾਇਆ ਜਾਵੇਗਾ। ਇਸ ਸਮੇਂ ਬਲਵੰਤ ਸਿੰਘ, ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ, ਸੰਦੀਪ ਸਿੰਘ, ਗੁਰਿੰਦਰਜੀਤ ਸਿੰਘ, ਲਖਵੀਰ ਸਿੰਘ, ਜਸਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਬੇਅੰਤ ਸਿੰਘ, ਜਿੰਦਰਾ ਰਾਮ ਅਤੇ ਹੋਰ ਵਰਕਰ ਸਾਥੀ ਵੀ ਹਾਜ਼ਰ ਸਨ।