02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ * ਕੈਬਨਿਟ ਮੰਤਰੀ ਸੌਂਦ ਨੇ ਖੰਨਾ ਹਲਕੇ ਦੇ ਚਾਰ ਪਿੰਡਾਂ ਨੂੰ 25 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਪਿੰਡ ਤੁਰਮਰੀ, ਬੀਬੀਪੁਰ, ਫਤਿਹਪੁਰ ਅਤੇ ਜਲਾਜਣ ਵਿਚ ਲੋਕ ਮਿਲਣੀ ਪ੍ਰੋਗਰਾਮ ਕੀਤੇ। ਉਹਨਾਂ ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਪਿੰਡ ਤੁਰਮਰੀ, ਬੀਬੀਪੁਰ, ਫਤਿਹਪੁਰ ਅਤੇ ਜਲਾਜਣ ਵਿਚ ਲੋਕ ਮਿਲਣੀ ਪ੍ਰੋਗਰਾਮ ਕੀਤੇ। ਉਹਨਾਂ ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਣ ਲਈ ਵਚਨਬੱਧ ਹਾਂ। ਕੈਬਨਿਟ ਮੰਤਰੀ ਸੌਂਦ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਖੰਨਾ ਹਲਕੇ ਦੇ ਚਾਰ ਪਿੰਡਾਂ ਲਈ ਕੁੱਲ 25 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਤਹਿਤ ਪਿੰਡ ਤੁਰਮਰੀ ਵਿੱਚ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ, ਪਿੰਡ ਬੀਬੀਪੁਰ ਵਿੱਚ ਸੜਕਾਂ ਦੇ ਬਰਮਾਂ ਲਈ 5 ਲੱਖ ਰੁਪਏ, ਪਿੰਡ ਫਤਿਹਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਪਿੰਡ ਜਲਾਜਣ ਦੇ ਬੱਸ ਸਟੈਂਡ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਕੇ ਸੂਬੇ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਧਾਨ ਸਭਾ ਹਲਕਾ ਖੰਨਾ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਹ ਰਿਵਾਇਤੀ ਪਾਰਟੀਆਂ ਆਪਣੇ 70 ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਸੂਬੇ ਦੀ ਸੇਵਾ ਵਿੱਚ ਲਗਾਤਾਰ ਜੁਟੀ ਰਹੇਗੀ। 01ਖੰਨਾ29 ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ। ਤਸਵੀਰ : ਸੋਨੀ ਗਿੱਲ
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਪੂਰਨ ਸਮਰਥਨ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰਨਾ ਬੇਹੱਦ... ਅਗਲੀ ਖ਼ਬਰ 15 ਲੱਖ ਦੀ ਨਕਦੀ ਤੇ ਕੁਝ ਗਹਿਣਿਆਂ ਦੀ ਚੋਰੀ ਨਿਕਲੀ ਝੂਠ ਦਾ ਪੁਲੰਦਾ ਪਰਿਵਾਰ ਦਾ 13 ਸਾਲਾ ਬੱਚਾ ਹੀ ਨਿਕਲਿਆ ਮਾਸਟਰ ਮਾ...
Ad Position 24
No active advertisement