02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ * ਵਿਦਿਆਰਥਣਾਂ 8 ਅਗਸਤ ਤੱਕ ਆਪਣਾ ਦਾਖ਼ਲਾ ਕਰਵਾਉਣ- ਡਾ. ਰਵਿੰਦਰ ਕੌਰ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੇਂਡੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦਾਖ਼ਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.

Ad Position 21
No active advertisement
ਡਾ. ਰਵਿੰਦਰ ਕੌਰ ਦਾਖ਼ਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 02-08-2026
ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੇਂਡੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦਾਖ਼ਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਵਿਚ ਵੱਖ-ਵੱਖ ਡਿਗਰੀ ਅਤੇ ਡਿਪਲੋਮਾ ਕੋਰਸਾਂ ਲਈ ਯੋਗਤਾ ਦੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ। ਜਿਸ ਵਿਚ ਬੀ. ਏ. ਵਿਚ ਦਾਖ਼ਲਾ ਪ੍ਰਾਪਤ ਕਰਨ ਲਈ ਵਿਦਿਆਰਥਣਾਂ ਦਾ ਬਾਰ੍ਹਵੀਂ ਜਮਾਤ ਪਾਸ ਹੋਣਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਵਿਦਿਆਰਥਣ ਦੀ ਬਾਰ੍ਹਵੀਂ ਜਮਾਤ ਵਿਚੋਂ ਕਿਸੇ ਇਕ ਵਿਸ਼ੇ ਵਿਚ ਕੰਪਾਰਟਮੈਂਟ ਹੈ ਤਾਂ ਘੱਟੋ-ਘੱਟ 20 ਫ਼ੀਸਦੀ ਅੰਕਾਂ ਨਾਲ ਉਹ ਵੀ ਅਪਲਾਈ ਕਰ ਸਕਦੀ ਹੈ। ਇਸੇ ਤਰ੍ਹਾਂ ਬੀ.ਸੀ.ਏ ਅਤੇ ਬੀ.ਕਾਮ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਬਾਰ੍ਹਵੀਂ ਵਿਚੋਂ ਘੱਟੋ-ਘੱਟ 50 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣੇ ਲਾਜ਼ਮੀ ਹਨ। ਇਸਦੇ ਨਾਲ ਹੀ ਦਸਵੀਂ ਜਮਾਤ ਗਣਿਤ ਵਿਸ਼ੇ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਐੱਮ.ਏ. ਪੰਜਾਬੀ ਅਤੇ ਐੱਮ.ਏ. ਹਿਸਟਰੀ ਵਿਚ ਦਾਖ਼ਲਾ ਪ੍ਰਾਪਤ ਕਰਨ ਲਈ ਗਰੈਜੂਏਸ਼ਨ (ਬੀ.ਏ.) ਵਿਚੋਂ ਘੱਟੋ-ਘੱਟ 50 ਫ਼ੀਸਦੀ ਅੰਕ ਹੋਣੇ ਜ਼ਰੂਰੀ ਹਨ।ਕਿਸੇ ਹੋਰ ਵਿਸ਼ੇ ਵਿਚ ਐੱਮ.ਏ. ਦੀ ਡਿਗਰੀ ਪ੍ਰਾਪਤ ਵਿਦਿਆਰਥੀ ਵੀ ਦਾਖ਼ਲਾ ਲੈ ਸਕਦੇ ਹਨ। ਅਨੁਸੂਚਿਤ ਜਾਤੀ ਸ਼੍ਰੇਣੀ ਲਈ ਇਹ ਯੋਗਤਾ 40 ਫ਼ੀਸਦੀ ਰੱਖੀ ਗਈ ਹੈ। ਪੀ.ਜੀ.ਡੀ.ਸੀ.ਏ. ਦਾ ਦਾਖ਼ਲਾ ਪ੍ਰਾਪਤ ਕਰਨ ਲਈ ਬੀ.ਏ. ਬੀ.ਸੀ.ਏ. ਜਾਂ ਬੀ.ਕਾਮ ਵਿਚੋਂ 50 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਲਈ ਅੰਕਾਂ ਵਿਚ ਵਿਸ਼ੇਸ਼ ਛੋਟ ਦਿੱਤੀ ਗਈ ਹੈ, ਜਦਕਿ ਐੱਮ.ਐੱਸ.ਸੀ (ਆਈ.ਟੀ.) ਕੋਰਸ ਲਈ ਵਿਦਿਆਰਥੀ ਦਾ ਪੀ.ਜੀ.ਡੀ.ਸੀ.ਏ. ਪਾਸ ਹੋਣਾ ਜਾਂ ਬੀ.ਏ. ਵਿਚੋਂ ਕੰਪਿਊਟਰ ਸਾਇੰਸ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਇਸ ਮੌਕੇ ਡਾ. ਰਵਿੰਦਰ ਕੌਰ ਨੇ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਲੜਕੀਆਂ ਵਿਚ ਕਾਲਜ ’ਚ ਦਾਖ਼ਲਾ ਲੈਣ ਲਈ ਕਾਫ਼ੀ ਉਤਸ਼ਾਹ ਹੈ। ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ 8 ਅਗਸਤ 2026 ਤੋਂ ਪਹਿਲਾਂ-ਪਹਿਲਾਂ ਕਾਲਜ ਨਾਲ ਸੰਪਰਕ ਕਰਕੇ ਆਪਣਾ ਦਾਖ਼ਲਾ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਸ਼ੈੱਲਰ ਐਸੋਸੀਏਸ਼ਨ ਜਗਰਾਉਂ ਵੱਲੋਂ ਨਵ ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਦਾ ਸਨਮਾਨ ਅਗਲੀ ਖ਼ਬਰ ਰੁੱਖਾਂ ਦੀ ਸਾਂਭ-ਸੰਭਾਲ ਕਰ ਕੇ ਮਿਸਾਲ ਬਣ ਰਿਹਾ ਗੁਰਪ੍ਰੀਤ ਸਿੰਘ ਹਲਵਾਰਾ
Ad Position 24
No active advertisement