02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ੈੱਲਰ ਐਸੋਸੀਏਸ਼ਨ ਜਗਰਾਉਂ ਵੱਲੋਂ ਨਵ ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਦਾ ਸਨਮਾਨ

ਜਗਰਾਉਂ, 1 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਜਗਰਾਉਂ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਦਾ ਅੱਜ ਸ਼ੈੱਲਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਅੰਕੁਰ ਗੁਪਤਾ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਸਬੰਧੀ ਸ਼ੈੱਲਰ ਐਸੋਸੀਏਸ਼ਨ ਵੱਲੋਂ ਇਕ ਸਮਾਗਮ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕਾ ਦੇ ਪਤੀ ਪ੍ਰੋ: ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 02-08-2026
ਜਗਰਾਉਂ, 1 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਜਗਰਾਉਂ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਦਾ ਅੱਜ ਸ਼ੈੱਲਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਅੰਕੁਰ ਗੁਪਤਾ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਸਬੰਧੀ ਸ਼ੈੱਲਰ ਐਸੋਸੀਏਸ਼ਨ ਵੱਲੋਂ ਇਕ ਸਮਾਗਮ ਕੀਤਾ ਗਿਆ, ਜਿਸ ਵਿੱਚ ਹਲਕਾ ਵਿਧਾਇਕਾ ਦੇ ਪਤੀ ਪ੍ਰੋ: ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਧਾਨ ਅੰਕੁਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਤਜਰਬੇਕਾਰ ਕੁਲਵਿੰਦਰ ਸਿੰਘ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਕੇ ਵਪਾਰੀ ਵਰਗ, ਕਿਸਾਨਾਂ ਅਤੇ ਮਜ਼ਦੂਰਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਕੁਲਵਿੰਦਰ ਸਿੰਘ ਕਾਲਾ ਕੋਲ ਮਾਰਕੀਟ ਕਮੇਟੀ ਨੂੰ ਸੁਚੱਜੇ ਢੰਗ ਨਾਲ ਚਲਾਉਣ ਦਾ ਤਜਰਬਾ ਹੈ, ਜਿਸਦਾ ਕਾਰਨ ਉਨ੍ਹਾਂ ਦੇ ਮਰਹੂਮ ਪਿਤਾ ਬਲਦੇਵ ਸਿੰਘ ਲੰਮਾ ਸਮਾਂ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਰਹਿ ਚੁੱਕੇ ਹਨ। ਜਿਸ ਦੀ ਬਦੌਲਤ ਕੁਲਵਿੰਦਰ ਸਿੰਘ ਕਾਲਾ ਝੱਜ ਨੂੰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਸਮੇਤ ਮੰਡੀਕਰਨ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਸੈੱਲਰ ਮਾਲਕ ਨੂੰ ਮਾਰਕੀਟ ਕਮੇਟੀ ਦੇ ਨਵ ਨਿਯੂਕਤ ਚੇਅਰਮੈਂਨ ਤੋਂ ਬਹੁਤ ਉਮੀਦਾ ਹਨ ਅਤੇ ਸ਼ੈੱਲਰ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਉਹ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਸ਼ੈੱਲਰ ਐਸੋਸੀਏਸ਼ਨ ਦਾ ਸਨਮਾਨ ਕਰਨ ਬਦਲੇ ਧੰਨਵਾਦ ਕੀਤਾ ਅਤੇ ਸ਼ੈੱਲਰ ਵਾਲਿਆਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਸੈਕਟਰੀ ਸੰਦੀਪ ਗੋਇਲ, ਲੱਡੂ ਗਰਗ, ਲੱਕੀ ਗਰਗ, ਪੰਕਜ ਗੋਇਲ, ਕਰਨ ਜੈਨ, ਵਰੁਣ ਸਿੰਗਲਾ, ਸੁਨੀਤ ਗਰਗ, ਦੀਪਾਂਸੂ ਗੋਇਲ, ਸਮ ਗੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਬੇਟ ਬਹੁਮੰਤਵੀ ਕੋਆਪ੍ਰੇਟਿਵ ਸੁਸਾਇਟੀ ਨੇ ਸੁਪਰਸੀਡਰ ਤੇ ਦੋ ਮਲਚਰ ਖ਼ਰੀਦੇ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ * ਵਿਦਿਆ...
Ad Position 24
No active advertisement