ਸਿੱਧਵਾਂ ਬੇਟ ਬਹੁਮੰਤਵੀ ਕੋਆਪ੍ਰੇਟਿਵ ਸੁਸਾਇਟੀ ਨੇ ਸੁਪਰਸੀਡਰ ਤੇ ਦੋ ਮਲਚਰ ਖ਼ਰੀਦੇ
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਦੀ ਸਿੱਧਵਾਂ ਬੇਟ ਬਹੁਮੰਤਵੀ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਭਾ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਭਾ ’ਚ ਖੇਤੀਬਾੜੀ ਮਸ਼ੀਨਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਦੀ ਸਿੱਧਵਾਂ ਬੇਟ ਬਹੁਮੰਤਵੀ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਭਾ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਭਾ ’ਚ ਖੇਤੀਬਾੜੀ ਮਸ਼ੀਨਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸੀ.ਆਰ.ਐੱਮ. ਸਕੀਮ ਦੇ ਅਧੀਨ ਕਿਸਾਨਾਂ ਦੀ ਸਹੂਲਤ ਅਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਸੁਪਰਸੀਡਰ ਅਤੇ ਦੋ ਮਲਚਰ ਖ਼ਰੀਦ ਕੀਤੇ ਗਏ ਜੋ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਬੇਹੱਦ ਜ਼ਰੂਰੀ ਹਨ। ਇਸ ਮੌਕੇ ਸਭਾ ਦੇ ਪ੍ਰਬੰਧਕਾਂ ਨੇ ਕਿਹਾ ਕਿ ਸੁਸਾਇਟੀ ’ਚ ਮੌਜੂਦ ਮਸ਼ੀਨਰੀ ਕਿਸਾਨਾਂ ਦੀ ਸਹੂਲਤ ਲਈ ਹੈ ਅਤੇ ਕਿਸਾਨ ਵੀਰ ਵੱਧ ਤੋਂ ਵੱਧ ਇਸਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨਾਲ ਪ੍ਰਦੂਸ਼ਣ ਨੂੰ ਘਟਾਇਆ ਜਾ ਸਕਦਾ ਹੈ ਅਤੇ ਸਾਡਾ ਵਾਤਾਵਰਨ ਰਹੇਗਾ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਇਸ ਮੌਕੇ ਸਭਾ ਦੀ ਪ੍ਰਬੰਧਕ ਕਮੇਟੀ ਹਰਭਜਨ ਸਿੰਘ ਸਲੇਮਪੁਰਾ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ਸੀਨੀ: ਮੀਤ ਪ੍ਰਧਾਨ ਹਰਮਿੰਦਰ ਸਿੰਘ ਸਿੱਧੂ, ਕਮੇਟੀ ਮੈਂਬਰ ਹੀਰਾ ਸਿੰਘ ਸਿੱਧੂ, ਜਗਤਾਰ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ, ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸੀ।