02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਤੋਂ ਦੋਰਾਹਾ ਬਣੀ ਸੜਕ ਕੀਤੀ ਲੋਕਾਂ ਨੂੰ ਸਮਰਪਿਤ

ਪਾਇਲ, 1 ਅਗਸਤ (ਪ. ਪ.

Ad Position 21
No active advertisement
ਅਜੀਤ ਡੈਸਕ 02-08-2026
ਪਾਇਲ, 1 ਅਗਸਤ (ਪ. ਪ. ਰਾਹੀਂ)- ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ 4.50 ਕਰੋੜ ਰੁਪਏ ਦੀ ਲਾਗਤ ਨਾਲ ਜੀ. ਟੀ. ਰੋਡ ਦੋਰਾਹਾ ਤੋਂ ਪਾਇਲ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਅਤੇ ਸੁਵਿਧਾਜਨਕ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਗਮ ਬਣਾਉਂਦੀਆਂ ਹਨ, ਸਗੋਂ ਵਪਾਰ, ਸਿੱਖਿਆ, ਸਿਹਤ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦਿੰਦੀਆਂ ਹਨ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਦੋਰਾਹਾ, ਪਾਇਲ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਹੋਰ ਕਈ ਵਿਕਾਸ ਪ੍ਰੋਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਪਹੁੰਚੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਮਾਣ ਅਧੀਨ ਸਾਰੀਆਂ ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਪ੍ਰੋਜੈਕਟ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ। ਵਿਧਾਇਕ ਗਿਆਸਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਮੁੱਖ ਤਰਜੀਹ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸ਼ਹਿਰੀ ਪੱਧਰ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਬੁਨਿਆਦੀ ਵਿਕਾਸ ਦੇ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਸੂਬੇ ਦੇ ਹਰ ਵਰਗ ਨੂੰ ਵਿਕਾਸ ਦਾ ਬਰਾਬਰ ਲਾਭ ਮਿਲ ਸਕੇ। ਇਸ ਮੌਕੇ ਹਾਜ਼ਰ ਆਗੂਆਂ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਦਾ ਸੜਕ ਬਣਾਉਣ ’ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੰਨਿਆ ਸਕੂਲ ਮਲੌਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਡਵਵੋਕੇਟ ਆਜ਼ਾਦ ਨੇ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
Ad Position 24
No active advertisement