02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਕਾਰੀ ਹਾਈ ਸਕੂਲ ਦਹੇੜੂ ਦੇ ਵਿਦਿਆਰਥੀਆਂ ਨੇ ਸਕੂਲੀ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੀਜਾ, 1 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸਰਕਾਰੀ ਹਾਈ ਸਕੂਲ ਦਹੇੜੂ ਦੇ ਵਿਦਿਆਰਥੀਆਂ ਨੇ ਜ਼ੋਨਲ ਸਕੂਲੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਲੜਕੇ ਅਤੇ ਲੜਕੀਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕਾ ਨੀਲਮ ਰਾਣੀ ਅਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-08-2026
ਬੀਜਾ, 1 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸਰਕਾਰੀ ਹਾਈ ਸਕੂਲ ਦਹੇੜੂ ਦੇ ਵਿਦਿਆਰਥੀਆਂ ਨੇ ਜ਼ੋਨਲ ਸਕੂਲੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਲੜਕੇ ਅਤੇ ਲੜਕੀਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕਾ ਨੀਲਮ ਰਾਣੀ ਅਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਮੁਖ ਅਧਿਆਪਿਕਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਖਿਡਾਰੀਆਂ ਨੇ ਟੀਮ ਭਾਵਨਾ ਅਤੇ ਆਤਮਵਿਸ਼ਵਾਸ ਨਾਲ ਖੇਡਦਿਆਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਇਹ ਖਿਡਾਰੀ ਜ਼ਿਲੇ੍ਹ ਦੇ ਮੁਕਾਬਲਿਆਂ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸਮੂਹ ਸਟਾਫ਼ ਅਤੇ ਮਾਪਿਆਂ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 3 ਨੂੰ ਅਗਲੀ ਖ਼ਬਰ ਘਰੇਲੂ ਗੈਸ ਖਪਤਕਾਰ ਜਲਦ ਕੇ. ਵਾਈ. ਸੀ. ਕਰਵਾਉਣ-ਸਰਵਮਨਦੀਪ ਸਿੰਘ
Ad Position 24
No active advertisement