02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਅਵਨਿੰਦਰ ਸਿੰਘ ਗੋਲਡੀ, ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਪਰਮਜੀਤ ਸਿੰਘ ਸਿੱਧੂ ਪੰਡੋਰੀ ਤੇ ਸਤਪਾਲ ਸਿੰਘ ਢੱਟ ਸੇਖੂਪੁਰਾ ਵਿਧਾਇਕ ਇਯਾਲੀ ’ਤੇ ਦਰਜ ਮੁਕੱਦਮੇ ਦੀ ਗੋਲਡੀ, ਸੇਖੂਪੁਰਾ, ਸਿੱਧੂ ਪੰਡੋਰੀ ਨੇ ਕੀਤੀ ਨਿੰਦਾ

ਚੌਂਕੀਮਾਨ, 1 ਅਗਸਤ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਐੱਮ. ਪੀ.

Ad Position 21
No active advertisement
ਅਜੀਤ ਡੈਸਕ 02-08-2026
ਚੌਂਕੀਮਾਨ, 1 ਅਗਸਤ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਐੱਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਹੋਰ ਨੌਜਵਾਨਾਂ ਦੀ ਰਿਹਾਈ ਲਈ ਕੀਤੀ ਬੁਲੰਦ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਕੀਤੇ ਮੁਕੱਦਮੇ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੇ ਯੂਥ ਵਿੰਗ ਦੇ ਪ੍ਰਧਾਨ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆ ਤਲਵੰਡੀ, ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਪਰਮਜੀਤ ਸਿੰਘ ਸਿੱਧੂ ਪੰਡੋਰੀ ਤੇ ਸਤਪਾਲ ਸਿੰਘ ਢੱਟ ਸੇਖੂਪੁਰਾ ਨੇ ਕਿਹਾ ਕਿ ਵਿਧਾਇਕ ਇਯਾਲੀ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ, ਜਿਸ ਨਾਲ ਵਿਧਾਇਕ ਇਯਾਲੀ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ ਤੇ ਵਿਰੋਧੀਆਂ ਨੂੰ ਇਹ ਰਾਸ ਨਹੀਂ ਆ ਰਿਹਾ। ਉਕਤ ਆਗੂਆਂ ਨੇ ਕਿਹਾ ਕਿ ਵਿਧਾਇਕ ਇਯਾਲੀ ਪੰਜਾਬ ਦੇ ਨੌਜਵਾਨਾਂ ਦੇ ਮਨਪਸੰਦ ਆਗੂ ਬਣ ਗਏ ਹਨ ਜਿਸ ਨਾਲ ਉਨ੍ਹਾਂ ਦਾ ਸਿਆਸੀ ਕੱਦ ਹੋਰ ਉੱਚਾ ਹੋ ਗਿਆ ਹੈ ਤੇ 2027 ਵਿਚ ਸੂਬੇ ਦੇ ਲੋਕ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਸੂਬੇ ਦੀ ਵਾਗਡੋਰ ਸੌਂਪਣ ਲਈ ਤਿਆਰ ਬਰ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਭਾਜਪਾ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਆਹਲੂਵਾਲੀਆ ਸਕੂਲ ਦੇ ਕਾਮਰਸ ਵਿਦਿਆਰਥੀਆਂ ਨੇ ਸੀ. ਏ ਇੰਸਟੀਚਿਊਟ ਲੁਧਿਆਣਾ ਦਾ ਕੀਤਾ ਦੌਰਾ
Ad Position 24
No active advertisement