02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਭਾਜਪਾ ਨੇ ਕੀਤੀ ਮੀਟਿੰਗ

ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਜਗਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਭਾਰਤੀ ਜਨਤਾ ਪਾਰਟੀ ਮੰਡਲ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਹਰਗੋਵਿੰਦ ਤਿਵਾੜੀ ਅਤੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਜਗਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਭਾਰਤੀ ਜਨਤਾ ਪਾਰਟੀ ਮੰਡਲ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਹਰਗੋਵਿੰਦ ਤਿਵਾੜੀ ਅਤੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਨੇ ਸ਼ਿਰਕਤ ਕੀਤੀ। ਆਗੂਆਂ ਨੇ ਹਾਜ਼ਰ ਵਰਕਰਾਂ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਜਗਤ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ 650ਵੀਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸ਼ਰਧਾਪੂਰਵਕ ਅਤੇ ਵਿਸ਼ਾਲ ਪੱਧਰ ‘ਤੇ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਅਤੇ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਭੂਮੀ ਕਾਸ਼ੀ (ਵਾਰਾਨਸੀ) ਤੋਂ ਗੁਰੂ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਧੂੜ ਮਾਛੀਵਾੜਾ ਸਾਹਿਬ ਵਿਖੇ ਲਿਆਂਦੀ ਜਾ ਰਹੀ ਹੈ। ਇਸ ਪਾਵਨ ਧੂੜ ਦਾ ਕਲਸ਼ ਮੰਦਰ ‘ਚ ਸ਼ਰਧਾ ਸਹਿਤ ਸਥਾਪਿਤ ਕੀਤਾ ਜਾਵੇਗਾ, ਤਾਂ ਜੋ ਸਮੂਹ ਸੰਗਤ ਗੁਰੂ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਧੂੜ ਦੇ ਦਰਸ਼ਨ ਕਰ ਕੇ ਆਪਣੇ ਮੱਥੇ ਨਾਲ ਲਾ ਸਕੇ ਅਤੇ ਗੁਰੂ ਮਹਾਰਾਜ ਜੀ ਦੀ ਅਪਾਰ ਕਿਰਪਾ ਅਤੇ ਆਸ਼ੀਰਵਾਦ ਪ੍ਰਾਪਤ ਕਰ ਸਕੇ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਮੌਕੇ ‘ਤੇ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚ ਕੇ ਗੁਰੂ ਰਵਿਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ। ਇਸ ਮੌਕੇ ਸੰਜੀਵ ਲੀਹਲ ਜ਼ਿਲ੍ਹਾ ਉਪ ਪ੍ਰਧਾਨ, ਡਾ. ਅਸ਼ੋਕ ਸ਼ਰਮਾ ਉਪ ਪ੍ਰਧਾਨ ਜ਼ਿਲ੍ਹਾ ਖੰਨਾ, ਮਨੋਜ ਤਿਵਾੜੀ ਮੰਡਲ ਪ੍ਰਧਾਨ, ਸਮਰਾਲਾ, ਡਾ. ਪ੍ਰਵੀਨ ਗੋਇਲ, ਮਨੋਜ ਬਾਂਸਲ, ਰਮੇਸ਼ ਸ਼ਰਮਾ, ਹਰਜਿੰਦਰ ਸਿੰਘ ਪ੍ਰਧਾਨ, ਕਿਸਾਨ ਮੋਰਚਾ, ਲਖਵਿੰਦਰ ਸਿੰਘ ਪ੍ਰਧਾਨ ਐੱਸ. ਸੀ. ਮੋਰਚਾ, ਪਵਨ ਕੁਮਾਰ ਸ਼ਰਮਾ ਉਪ ਪ੍ਰਧਾਨ, ਰਾਮਪਾਲ ਸਹਾਰਨ ਮੰਡਲ ਪ੍ਰਧਾਨ ਜੋਧਵਾਲ, ਰਾਮ ਪ੍ਰਵੇਸ਼ ਪ੍ਰਵਾਸੀ ਸੈੱਲ, ਜਸਪਾਲ ਸਿੰਘ ਉਪ ਪ੍ਰਧਾਨ, ਜਗਨ ਨਾਥ ਉਪ ਪ੍ਰਧਾਨ, ਸਤਨਾਮ ਸਿੰਘ, ਬਲਦੇਵ ਸਿੰਘ, ਬਲਬੀਰ ਸਿੰਘ ਸਰਪੰਚ, ਕੁਲਜੀਤ ਸਿੰਘ, ਪਰਮਦੀਪ ਸਿੰਘ, ਅਮਰੀਕ ਸਿੰਘ ਸਕੱਤਰ, ਵਿਵੇਕ ਸ਼ਰਮਾ ਪ੍ਰਧਾਨ ਯੁਵਾ ਮੋਰਚਾ, ਅਮਰੇਸ਼ ਵਰਮਾ ਸਮੇਤ ਅਨੇਕਾਂ ਹੋਰ ਭਾਜਪਾ ਆਗੂ, ਵਰਕਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਭਾਰੀ ਗਿਣਤੀ ‘ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਅੰਡਰ-19 ਬਾਸਕਟਬਾਲ ‘ਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀਆਂ ਲੜਕੀਆਂ ਬਣੀਆਂ ਚੈਂਪੀਅਨ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਅਵਨਿੰਦਰ ਸਿੰਘ ਗੋਲਡੀ, ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਪਰਮਜੀਤ ਸਿੰਘ ਸਿੱਧੂ...
Ad Position 24
No active advertisement