02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹੋਂਦ ਚਿੱਲੜ ਕਤਲੇਆਮ 42 ਸਾਲਾਂ ਬਾਅਦ ਵੀ ਇਨਸਾਫ਼ ਦੀ ਉਡੀਕ 21 ਨਵੰਬਰ ਦੀ ਸੁਣਵਾਈ ’ਤੇ- ਗਿਆਸਪੁਰਾ * ਕਿਹਾ, ਸਾਨੂੰ ਫ਼ੈਸਲਾ ਨਹੀਂ, ਸਿਰਫ਼ ਤਾਰੀਕਾਂ ਮਿਲ ਰਹੀਆਂ ਹਨ

ਮਲੌਦ, 2 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-2 ਨਵੰਬਰ 1984 ਨੂੰ ਹਰਿਆਣਾ ਦੇ ਹੋਂਦ ਚਿੱਲੜ ਪਿੰਡ ਵਿਚ ਵਾਪਰੇ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੀ ਇਨਸਾਫ਼ ਦੀ ਉਡੀਕ ਅਜੇ ਵੀ ਖ਼ਤਮ ਨਹੀਂ ਹੋਈ। ਦਹਾਕਿਆਂ ਤੋਂ ਚੱਲ ਰਹੀ ਇਸ ਕਾਨੂੰਨੀ ਲੜਾਈ ਵਿਚ ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਨਵੰਬਰ 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।

Ad Position 21
No active advertisement
ਅਜੀਤ ਡੈਸਕ 03-08-2026
ਮਲੌਦ, 2 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-2 ਨਵੰਬਰ 1984 ਨੂੰ ਹਰਿਆਣਾ ਦੇ ਹੋਂਦ ਚਿੱਲੜ ਪਿੰਡ ਵਿਚ ਵਾਪਰੇ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੀ ਇਨਸਾਫ਼ ਦੀ ਉਡੀਕ ਅਜੇ ਵੀ ਖ਼ਤਮ ਨਹੀਂ ਹੋਈ। ਦਹਾਕਿਆਂ ਤੋਂ ਚੱਲ ਰਹੀ ਇਸ ਕਾਨੂੰਨੀ ਲੜਾਈ ਵਿਚ ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਨਵੰਬਰ 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਕੇਸ ਸੀ. ਆਰ. ਐਮ- ਐਮ -17337-2017 (ਮਨਵਿੰਦਰ ਸਿੰਘ ਬਨਾਮ ਸਟੇਟ ਆਫ਼ ਹਰਿਆਣਾ ਐਂਡ ਹੋਰ) ਦੇ ਨਾਮ ਨਾਲ ਵਿਚਾਰ ਅਧੀਨ ਹੈ। ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਮੌਕੇ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਸਾਨੂੰ ਇਨਸਾਫ਼ ਨਹੀਂ ਸਿਰਫ਼ ਤਾਰੀਕਾਂ ਹੀ ਮਿਲ ਰਹੀਆਂ ਹਨ। ਪਿਛਲੇ 42 ਸਾਲਾਂ ਪੀੜਤ ਪਰਿਵਾਰਾਂ ਦੀਆਂ ਨਜ਼ਰਾਂ ਅਦਾਲਤਾਂ ਵੱਲ ਟਿਕੀਆਂ ਹੋਈਆਂ ਹਨ। ਗਿਆਸਪੁਰਾ ਨੇ ਕਿਹਾ ਕਿ 2 ਨਵੰਬਰ 1984 ਨੂੰ ਹੋਂਦ ਚਿੱਲੜ ਵਿੱਚ ਜੋ ਕੁਝ ਵਾਪਰਿਆ, ਉਹ ਸਿਰਫ਼ ਇੱਕ ਹਿੰਸਕ ਘਟਨਾ ਨਹੀਂ ਸੀ, ਸਗੋਂ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ’ਤੇ ਅਜਿਹਾ ਜ਼ਖ਼ਮ ਸੀ ਜੋ ਅਜੇ ਤੱਕ ਨਹੀਂ ਭਰਿਆ। ਗਿਆਸਪੁਰਾ ਨੇ ਦੋਸ਼ ਲਾਇਆ ਕਿ 1984 ਦੇ ਕਤਲੇਆਮ ਲਈ ਉਹ ਕਾਂਗਰਸ ਨੂੰ ਜ਼ਿੰਮੇਵਾਰ ਮੰਨਦੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੌਜੂਦਾ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਨਹੀਂ ਮਿਲ ਸਕਿਆ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਉਮੀਦਾਂ ਅਨੁਸਾਰ ਅੱਗੇ ਨਹੀਂ ਵਧੀ। ਉਨ੍ਹਾਂ ਕਿਹਾ ਕਿ ਹੋਂਦ ਚਿੱਲੜ ਤਾਲਮੇਲ ਕਮੇਟੀ ਨੇ ਵੀ ਉਮੀਦ ਪ੍ਰਗਟਾਈ ਕਿ 21 ਨਵੰਬਰ 2026 ਦੀ ਸੁਣਵਾਈ ਇਸ ਮਾਮਲੇ ਵਿਚ ਇੱਕ ਅਹਿਮ ਮੋੜ ਸਾਬਤ ਹੋਵੇਗੀ ਅਤੇ ਪੀੜਤ ਪਰਿਵਾਰਾਂ ਦੀ 42 ਸਾਲ ਪੁਰਾਣੀ ਨਿਆਂ ਦੀ ਉਡੀਕ ਹੁਣ ਖ਼ਤਮ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਖਿਲਾਫ਼ ਜਾਗਰੂਕਤਾ ਮੀਟਿੰਗ 12 ਅਗਸਤ ਨੂੰ ਮਹਿਲ ਕਲਾਂ ਕਿਰਨਜੀਤ ਯਾਦਗਾਰੀ ਸਮਾਗਮ ’ਚ ਪੁ... ਅਗਲੀ ਖ਼ਬਰ ਸਾਬਕਾ ਸਰਪੰਚ ਡਾ. ਜਸਵੰਤ ਸਿੰਘ ਜੱਸ ਨੂੰ ਸ਼ਰਧਾਂਲੀਆਂ ਭੇਟ
Ad Position 24
No active advertisement