02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰਦੁਆਰਾ ਕਲਗੀਧਰ ਸਾਹਿਬ ਦੇ ਦਰਬਾਰ ਹਾਲ ਦੀ ਨੀਂਹ ਰੱਖੀ

ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਬੁਰਜ ਨਕਲੀਆਂ ਵਿਖੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਵੇਂ ਦਰਬਾਰ ਹਾਲ ਦੀ ਨੀਂਹ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਅਰਦਾਸ ਉਪਰੰਤ ਰੱਖੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਨਗਰ ਨਿਵਾਸੀਆਂ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਗੁਰੂ ਘਰ ਦੀ ਸੇਵਾ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ।

Ad Position 21
No active advertisement
ਅਜੀਤ ਡੈਸਕ 03-08-2026
ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਬੁਰਜ ਨਕਲੀਆਂ ਵਿਖੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਵੇਂ ਦਰਬਾਰ ਹਾਲ ਦੀ ਨੀਂਹ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਅਰਦਾਸ ਉਪਰੰਤ ਰੱਖੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਨਗਰ ਨਿਵਾਸੀਆਂ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਗੁਰੂ ਘਰ ਦੀ ਸੇਵਾ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਅਤੇ ਕੁਲਦੀਪ ਸਿੰਘ ਬੁੱਟਰ (ਹਾਂਗਕਾਂਗ) ਨੇ ਇਸ ਪਵਿੱਤਰ ਕਾਰਜ ਲਈ ਸਹਿਯੋਗ ਦੇਣ ਵਾਲੇ ਸਮੂਹ ਦਾਨੀ ਸੱਜਣਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਦਰਬਾਰ ਹਾਲ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਿ੍ਆ ਜਾਵੇਗਾ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਸਮਾਗਮ ਹੋਰ ਸੁਚੱਜੇ ਢੰਗ ਨਾਲ ਕਰਵਾਏ ਜਾ ਸਕਣਗੇ। ਇਸ ਮੌਕੇ ਪ੍ਰਧਾਨ ਡਾ. ਗੁਰਚਰਨ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਪਰਮਜੀਤ ਸਿੰਘ, ਖ਼ਜ਼ਨਚੀ ਜਗਤਾਰ ਸਿੰਘ, ਭੰਦਰ ਸਿੰਘ ਜਸਵੀਰ ਸਿੰਘ, ਕੁਲਦੀਪ ਸਿੰਘ, ਪਾਲ ਸਿੰਘ, ਜਗਤਾਰ ਸਿੰਘ (ਸਾਰੇ ਮੈਂਬਰ) ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਚਰਨ ਸਿੰਘ ਸੋਹਣ ਸਿੰਘ, ਕੁਲਦੀਪ ਸਿੰਘ, ਸ਼ਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਪੰਚ ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਸੁਸਾਇਟੀ ਪ੍ਰਧਾਨ ਹਰਜਿੰਦਰ ਸਿੰਘ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਬੁੱਟਰ ਹਾਂਗਕਾਂਗ ਵਾਲੇ, ਅਮਰਜੀਤ ਸਿੰਘ ਮਹਿਰਾ, ਗਿਆਨੀ ਹਰਬੂਟ ਸਿੰਘ, ਗਿਆਨੀ ਗੁਰਦੀਪ ਸਿੰਘ, ਸਾਬਕਾ ਪੰਚ ਜਗਮੋਹਨ ਸਿੰਘ, ਪੰਮਾ ਮੈਂਬਰ, ਜਰਨੈਲ ਸਿੰਘ, ਗੁਲਾਬ ਸਿੰਘ, ਮੇਵਾ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ, ਨੰਬਰਦਾਰ ਮੋਹਣ ਸਿੰਘ, ਨੰਬਰਦਾਰ ਸਰਬਜੀਤ ਸਿੰਘ, ਨੰਬਰਦਾਰ ਜਗਤਾਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਮਾ. ਜਗਜੀਵਨ ਸਿੰਘ, ਜਗਰਾਜ ਸਿੰਘ, ਰਾਜਾ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰੇਸ਼ਮਪਾਲ ਸਿੰਘ, ਅਜਮੇਰ ਸਿੰਘ, ਚਮਕੌਰ ਸਿੰਘ ਆਦਿ ਸਮੇਤ ਹੋਰ ਕਈ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਵਿਖੇ ਤੀਆਂ ਤੀਜ ਪ੍ਰੋਗਰਾਮ ’ਚ ਵਿਦਿਆਰਥਣਾਂ ਪਾਈ ਧਮਾਲ ਅਗਲੀ ਖ਼ਬਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਖਿਲਾਫ਼ ਜਾਗਰੂਕਤਾ ਮੀਟਿੰਗ 12 ਅਗਸਤ ਨੂੰ ਮਹਿਲ ਕਲਾਂ ਕਿਰਨਜੀਤ ਯਾਦਗਾਰੀ ਸਮਾਗਮ ’ਚ ਪੁ...
Ad Position 24
No active advertisement