02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਵ-ਨਿਯੁਕਤੀਆਂ ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ- ਢਿੱਲੋਂ

ਇਆਲੀ/ਥਰੀਕੇ, ਭਾਮੀਆਂ ਕਲਾਂ, 2 ਅਗਸਤ (ਮਨਜੀਤ ਸਿੰਘ ਦੁੱਗਰੀ, ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸਾਹਨੇਵਾਲ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਮਜ਼ਬੂਤੀ ਵੱਲ ਕਦਮ ਵਧਾਉਂਦੇ ਹੋਏ ਟਕਸਾਲੀ ਵਰਕਰਾਂ ਹਰਨੇਕ ਸਿੰਘ ਰਾਣਾ ਨੂੰ ਹਲਕਾ ਕੋਆਡੀਨੇਟਰ ਅਤੇ ਵਿਜੇ ਕੁਮਾਰ ਸੈਣੀ ਨੂੰ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਨਿਯੁਕਤੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਜਮੀਨੀ ਪੱਧਰ ’ਤੇ ਮਜ਼ਬੂਤ ਪਕੜ ਬਣਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾ ਤਹਿਤ ਕੀਤੀਆਂ ਗਈਆਂ ਹਨ।

Ad Position 21
No active advertisement
ਸ਼ਰਨਜੀਤ ਸਿੰਘ ਢਿੱਲੋਂ, ਹਰਨੇਕ ਸਿੰਘ ਰਾਣਾ, ਵਿਜੇ ਕੁਮਾਰ ਸੈਣੀ। 03-08-2026
ਇਆਲੀ/ਥਰੀਕੇ, ਭਾਮੀਆਂ ਕਲਾਂ, 2 ਅਗਸਤ (ਮਨਜੀਤ ਸਿੰਘ ਦੁੱਗਰੀ, ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸਾਹਨੇਵਾਲ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਮਜ਼ਬੂਤੀ ਵੱਲ ਕਦਮ ਵਧਾਉਂਦੇ ਹੋਏ ਟਕਸਾਲੀ ਵਰਕਰਾਂ ਹਰਨੇਕ ਸਿੰਘ ਰਾਣਾ ਨੂੰ ਹਲਕਾ ਕੋਆਡੀਨੇਟਰ ਅਤੇ ਵਿਜੇ ਕੁਮਾਰ ਸੈਣੀ ਨੂੰ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਨਿਯੁਕਤੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਜਮੀਨੀ ਪੱਧਰ ’ਤੇ ਮਜ਼ਬੂਤ ਪਕੜ ਬਣਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾ ਤਹਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਨੇਕ ਸਿੰਘ ਰਾਣਾ ਟਕਸਾਲੀ ਅਕਾਲੀ ਵਰਕਰ ਹਨ ਅਤੇ ਉਹ ਇਸ ਤੋਂ ਪਹਿਲਾਂ ਪਾਰਟੀ ਦੇ ਵਾਈਸ ਪ੍ਰਧਾਨ ਅਤੇ ਮੁੱਖ ਬੁਲਾਰੇ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਜੋ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਲੜ ਚੁੱਕੇ ਹਨ। ਇਸੇ ਤਰ੍ਹਾਂ ਵਿਜੇ ਕੁਮਾਰ ਸੈਣੀ ਵੀ ਪਾਰਟੀ ਵਿਚ ਸਰਕਲ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਕਤ ਆਗੂ ਜਥੇਬੰਦਕ ਕੰਮਾਂ ਦਾ ਤਜ਼ਰਬਾ ਰੱਖਦੇ ਹਨ। ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਹਲਕਾ ਕੋਆਡੀਨੇਟਰ ਹਰਨੇਕ ਸਿੰਘ ਰਾਣਾ ਅਤੇ ਵਪਾਰ ਵਿੰਗ ਦੇ ਪ੍ਰਧਾਨ ਵਿਜੇ ਕੁਮਾਰ ਸੈਣੀ ਨੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਇੱਕਜੁੱਟ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੀ ਕੋਈ ਵੀ ਸੜਕ ਅਧੂਰੀ ਜਾਂ ਅਣਦੇਖੀ ਨਹੀਂ ਛੱਡੀ ਜਾਵੇਗੀ-ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਹਠੂਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗ੍ਰਿਫ਼ਤਾਰ
Ad Position 24
No active advertisement